ਖੇਤੀਬਾੜੀ
ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ
Published
1 year agoon

ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐਨ.ਐਮ.ਆਈ.ਈ.ਟੀ., ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਸਥਾਨਕ ਦਫਤਰ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵਿਖੇ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਕੀਤਾ ਗਿਆ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਅਤੇ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਭੋਲਾ ਗਰੇਵਾਲ ਵਲੋਂ ਕੈਂਪ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ ਉਥੇ ਇਸ ਤੋਂ ਪੈਦਾ ਹੋਣ ਵਾਲਾ ਪ੍ਰਦ{ਸ਼ਣ ਮਨੁੱਖੀ ਸਿਹਤ, ਪਸ਼{ਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਹੁੈ। ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੁੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ਼ ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਜਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਟੀਚਾ ਹੈ।
You may like
-
ਵਿਧਾਇਕ ਗਰੇਵਾਲ ਵੱਲੋਂ ਹਲਕੇ ਦੇ ਵੱਖ – ਵੱਖ ਵਾਰਡਾਂ ਚ ਕਰੀਬ ਇਕ ਕਰੋੜ ਦੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ