Connect with us

ਪੰਜਾਬੀ

ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

Excellent performance in Punjab University results

ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੇ ਬੀ ਸੀ ਏ (5ਵਾਂ ਸਮੈਸਟਰ) ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਵਿਚ ਪੰਜਵਾਂ ਅਤੇ ਲੁਧਿਆਣਾ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ ਦੀ ਬੀ ਸੀ ਏ (5ਵਾਂ ਸਮੈਸਟਰ) ਦੀ ਹੋਣਹਾਰ ਵਿਦਿਆਰਥਣ ਲਵਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ।

ਲਵਪ੍ਰੀਤ ਕੌਰ ਨੇ 9175% ਅੰਕਾਂ ਨਾਲ ਯੂਨੀਵਰਸਿਟੀ ਵਿੱਚੋਂ ਪੰਜਵਾਂ ਅਤੇ ਲੁਧਿਆਣਾ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ ਕਿਰਨਦੀਪ ਕੌਰ, ਕਾਲਜ ਮੈਨੇਜਮੈਂਟ ਕਮੇਟੀ ਦੇ ਮੁਖੀ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਨੇ ਮਿਹਨਤੀ ਵਿਦਿਆਰਥੀ ਅਤੇ ਫੈਕਲਟੀ ਮੈਂਬਰਾਂ ਨੂੰ ਉਨ੍ਹਾਂ ਦੀ ਸਹੀ ਅਗਵਾਈ ਅਤੇ ਅਧਿਆਪਨ ਲਈ ਵਧਾਈ ਦਿੱਤੀ।

Facebook Comments

Trending