Connect with us

ਪੰਜਾਬੀ

ਖ਼ਾਲਸਾ ਕਾਲਜ ਫਾਰ ਵਿਮੈਨ ਦਾ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ

Published

on

Excellent performance of Khalsa College for Women in district level competition

ਲੁਧਿਆਣਾ : ਖ਼ਾਲਸਾ ਕਾਲਜ ਫ਼ਾਰ ਵਿਮਨ, ਸਿਵਲ ਲਾਈਨਜ਼, ਲੁਧਿਆਣਾ ਦੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਨੇ ਯੁਵਕ ਸੇਵਾਵਾਂ, ਲੁਧਿਆਣਾ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਵੱਲੋਂ ਬੀਸੀਐਮ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੁਕਾਬਲੇ ਵਿੱਚ ਰੈੱਡ ਰਿਬਨ ਕਲੱਬ ਦੇ ਕੁੱਲ ਚਾਰ ਵਾਲੰਟੀਅਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ ਦੋ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿੱਚ ਇਨਾਮ ਜਿੱਤੇ ਹਨ। ਸਲੋਗਨ ਲਿਖਣ ਮੁਕਾਬਲੇ ਵਿਚ ਸੁਖਮਪ੍ਰੀਤ ਕੌਰ ਨੇ  ‘ਨਸ਼ਿਆਂ ਵਿੱਚ ਨਾ ਹੋਣਾ  ਗਲਤਾਨ  ਪੰਜਾਬ ਦੀ ਜੇ ਬਚਾਉਣੀ ਏ ਸ਼ਾਨ ‘ ਵਿਸ਼ੇ ਉਪਰ ਸਲੋਗਨ ਲਿਖ ਕੇ ਪਹਿਲਾ ਸਥਾਨ ਹਾਸਲ ਕੀਤਾ

ਪੋਸਟਰ ਮੇਕਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੀ ਆਰਜ਼ੂ ਖੁਰਾਣਾ ਨੇ ‘ਅਜ਼ਗਰ ਰੂਪੀ ਨਸ਼ਾ ਜੁਆਨੀ ਨੂੰ ਨਿਗਲ ਰਿਹਾ’ ਵਿਸ਼ੇ  ਅਧੀਨ ਦੂਜਾ ਇਨਾਮ ਹਾਸਲ ਕੀਤਾ। ਪ੍ਰਿੰਸੀਪਲ ਮੁਕਤੀ ਗਿੱਲ ਨੇ ਨੋਡਲ ਅਫਸਰ ਸ੍ਰੀਮਤੀ ਸ਼ੀਤਲ ਸੋਈ ਅਤੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

Facebook Comments

Trending