ਪੰਜਾਬੀ

ਆਰੀਆ ਕਾਲਜ ਗਰਲਜ਼ ਸੈਕਸ਼ਨ ਲੁਧਿਆਣਾ ਦੀਆਂ ਵਿਦਿਆਰਥਣਾ ਦੇ ਸ਼ਾਨਦਾਰ ਨਤੀਜੇ

Published

on

ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਐਲਾਨੇ ਬੀ.ਏ. ਸਮੈਸਟਰ ਛੇਵਾਂ ਦੇ ਨਤੀਜਿਆਂ ਵਿਚ ਆਰੀਆ ਕਾਲਜ ਗਰਲਜ਼ ਸੈਕਸ਼ਨ ਲੁਧਿਆਣਾ ਦੀਆਂ ਵਿਦਿਆਰਥਣਾ ਨੇ ਇਕ ਵਾਰ ਫੇਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਹੋਣਹਾਰ ਵਿਦਿਆਰਥਣ ਰੇਨੂੰ ਨੇ ਬੀ.ਏ . ਭਾਗ ਤੀਜਾ ਵਿਚ 89.21%, ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਅੱਠਵਾਂ ਸਥਾਨ ਹਾਸਲ ਕੀਤਾ। ਤਾਰਾ ਰਾਣੀ ਨੇ 88.25% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਅਤੇ ਅੰਸ਼ੂ ਨੇ 86.25% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਆਰੀਆ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ੍ਰੀਮਤੀ ਸ਼ਤੀਸਾ ਸ਼ਰਮਾ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ। ਕਾਲਜ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਨੂੰ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਮੁਬਾਰਕਬਾਦ ਦਿੱਤੀ। ਕਾਲਜ ਇੰਚਾਰਜ ਸ਼੍ਰੀਮਤੀ ਕੂਮੁਦ ਚਾਵਲਾ ਨੇ ਹੋਣਹਾਰ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜਿਆਂ ਲਈ ਕਾਲਜ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ।

Facebook Comments

Trending

Copyright © 2020 Ludhiana Live Media - All Rights Reserved.