ਪੰਜਾਬ ਨਿਊਜ਼

ਪੰਜਾਬ ਕੈਬਨਿਟ ਦਾ ਹੋਇਆ ਵਿਸਥਾਰ, 5 ਨਵੇਂ ਮੰਤਰੀਆਂ ਨੂੰ ਰਾਜਪਾਲ ਨੇ ਚੁਕਾਈ ਸਹੁੰ

Published

on

ਚੰਡੀਗੜ੍ਹ : ਭਗਵੰਤ ਮਾਨ ਕੈਬਨਿਟ ਦਾ ਵਿਸਥਾਰ ਕਰ ਦਿੱਤਾ ਗਿਆ ਹੈ। ਅੱਜ ਵਿਧਾਇਕ ਅਮਨ ਅਰੋੜਾ ਨੂੰ ਸਭ ਤੋਂ ਪਹਿਲਾਂ ਅਹੁਦ ਦੀ ਸਹੁੰ ਚੁਕਾਈ ਗਈ। ਇਸ ਤੋਂ ਬਾਅਦ ਰਾਜਪਾਲ ਵਲੋਂ ਦੂਜੇ ਨੰਬਰ ’ਤੇ ਇੰਦਰਬੀਰ ਸਿੰਘ ਨਿੱਝਰ ਨੇ ਅਹੁਦੇ ਦੀ ਸਹੁੰ ਚੁੱਕੀ ।

ਤੀਜੇ ਸਥਾਨ ’ਤੇ ਫੌਜਾ ਸਿੰਘ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਗਈ। ਚੌਥੇ ਸਥਾਨ ’ਤੇ ਚੇਤਨ ਸਿੰਘ ਜੌੜਾ ਮਾਜਰਾ ਨੂੰ ਸਹੁੰ ਚੁਕਾਈ ਗਈ। ਪੰਜਵੇਂ ਅਤੇ ਆਖਰੀ ਸਥਾਨ ’ਤੇ ਅਨਮੋਲ ਗਗਨ ਮਾਨ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਵਾਈ ਗਈ।

ਪੰਜਾਬ ਕੈਬਨਿਟ ਦੇ ਵਿਸਥਾਰ ਦਾ ਸਹੁੰ ਚੁੱਕ ਸਮਾਗਮ ਰਾਸ਼ਟਰੀ ਗੀਤ ਨਾਲ ਰਾਜ ਭਵਨ ਵਿਚ ਸ਼ੁਰੂ ਹੋਇਆ। ਇਸ ਮੌਕੇ ਸਟੇਜ ’ਤੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੌਜੂਦ ਹਨ। ਚੀਫ ਸੈਕਟਰੀ ਨੇ ਸਭ ਤੋਂ ਪਹਿਲਾਂ ਸਹੁੰ ਚੁੱਕਣ ਲਈ ਬੁਲਾਇਆ। ਅਮਨ ਅਰੋਡ਼ਾ ਨੇ ਪੰਜਾਬੀ ਵਿਚ ਆਪਣੇ ਅਹੁਦੇ ਦੀ ਗੁਪਤਤਾ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ।

Facebook Comments

Trending

Copyright © 2020 Ludhiana Live Media - All Rights Reserved.