ਪੰਜਾਬੀ

ਹਲਕਾ ਗਿੱਲ ‘ਚ ਸਿੱਖਿਆ ਖੇਤਰ ‘ਤੇ 26 ਕਰੋੜ ਰੁਪਏ ਦੀ ਰਾਸ਼ੀ ਕੀਤੀ ਖ਼ਰਚ – ਵੈਦ

Published

on

ਡੇਹਲੋਂ (ਲੁਧਿਆਣਾ )   :   ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਉਮੀਦਵਾਰ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਚੋਣ ਮੁਹਿੰਮ ਨੂੰ ਹੁਲਾਰਾ ਮਿਲਿਆ, ਜਦੋਂ ਪਿੰਡ ਜਰਖੜ ਵਿਖੇ ਸਰਪੰਚ ਦਲਵਿੰਦਰ ਕੌਰ ਜਰਖੜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਬੀਬੀਆਂ ਵਲੋਂ ਕਾਂਗਰਸ ਪਾਰਟੀ ਦੀ ਹਮਾਇਤ ਦਾ ਐਲਾਨ ਕਰ ਦਿੱਤਾ।

ਇਸ ਸਮੇਂ ਉਮੀਦਵਾਰ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਾਂਗਰਸ ਸਰਕਾਰ ਸਮੇਂ ਹਲਕਾ ਗਿੱਲ ਦੀ ਤਰੱਕੀ ਲਈ ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਕੇ ਗਿੱਲ ਦੇ ਸਰਬਪੱਖੀ ਵਿਕਾਸ ‘ਤੇ ਕਈ ਕਰੋੜ ਦੀ ਰਾਸ਼ੀ ਖ਼ਰਚ ਕੀਤੀ ਜਾ ਚੁੱਕੀ ਹੈ, ਜਦਕਿ ਹਲਕੇ ਅੰਦਰ ਸਿੱਖਿਆ ਖੇਤਰ ‘ਤੇ 26 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ।

ਇਸ ਸਮੇਂ ਉਮੀਦਵਾਰ ਵੈਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 111 ਦਿਨ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਮੁੱਖ ਮੰਤਰੀ ਚੰਨੀ ਨੂੰ ਆਉਣ ਵਾਲਾ ਮੁੱਖ ਮੰਤਰੀ ਚਿਹਰਾ ਬਣਾਏ ਜਾਣ ਬਾਅਦ ਸਿਆਸੀ ਸਮੀਕਰਨ ਬਦਲ ਗਏ ਹਨ, ਜਦਕਿ ਹਲਕੇ ਅੰਦਰ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣ ਚੁੱਕੀ ਹੈ।

ਉਮੀਦਵਾਰ ਵੈਦ ਨੇ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਦੀ ਦਿਨ-ਬ-ਦਿਨ ਵੱਧ ਰਹੀ ਲੋਕਪਿ੍ਅਤਾ ਨੇ ਵਿਰੋਧੀ ਉਮੀਦਵਾਰਾਂ ਦੇ ਨੱਕ ਵਿਚ ਦਮ ਕਰ ਦਿੱਤਾ ਹੈ। ਇਸ ਸਮੇਂ ਸਰਪੰਚ ਦਲਵਿੰਦਰ ਕੌਰ ਜਰਖੜ, ਸ਼ਰਨਜੀਤ ਕੌਰ, ਅਮਨਦੀਪ ਕੌਰ, ਗੁਰਮੀਤ ਕੌਰ, ਇੰਦਰਜੀਤ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਵਲੋਂ ਉਮੀਦਵਾਰ ਵੈਦ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।

Facebook Comments

Trending

Copyright © 2020 Ludhiana Live Media - All Rights Reserved.