Connect with us

ਪੰਜਾਬੀ

ਆਰੀਆ ਕਾਲਜ ਵਿਖੇ ਪੰਜਾਬੀ ਵਿਭਾਗ ਵੱਲੋਂ ਅਕਸਟੈਂਸ਼ਨ ਲੈਕਚਰ ਦਾ ਆਯੋਜਨ

Published

on

Extension lecture organized by Punjabi department at Arya College

ਲੁਧਿਆਣਾ : ਆਰੀਆ ਕਾਲਜ, ਲੁਧਿਆਣਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਆਈ ਕਿਊਂ ਏ ਸੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਫਲਸਫਾ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ। ਪ੍ਰੋ ਰਾਜਿੰਦਰ ਸਿੰਘ (ਰਿਟਾ.) ਜੀ ਜੀ ਐਨ ਖਾਲਸਾ ਕਾਲਜ ਲੁਧਿਆਣਾ ਨੇ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਡਾ.ਰਮਨ ਸ਼ਰਮਾ ਨੇ ਮੁੱਖ ਮਹਿਮਾਨ ਦਾ ਰਸਮੀ ਸਵਾਗਤ ਕਰਦਿਆਂ ਉਹਨਾਂ ਦਾ ਸਰੋਤਿਆਂ ਨਾਲ ਤੁਆਰਫ ਕਰਵਾਇਆ।

ਪ੍ਰੋ .ਰਾਜਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਸੰਬੰਧੀ ਬੜੇ ਮੁੱਲਵਾਨ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਦੇ ਪ੍ਰਸ਼ਨਾਂ ਦਾ ਤਸੱਲੀਬਖ਼ਸ਼ ਜਵਾਬ ਦਿੱਤਾ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰੀ ਐੱਸ.ਐਮ . ਸ਼ਰਮਾ ਨੇ ਪੰਜਾਬੀ ਵਿਭਾਗ ਦੁਆਰਾ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ .ਸੁਕਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਫਿਲਾਸਫੀ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਆ।

Facebook Comments

Trending