ਪੰਜਾਬੀ

”ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ” ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ ‘ਚ ਵਾਧਾ

Published

on

ਲੁਧਿਆਣਾ :  ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਦੀ ਤਜਵੀਜ਼ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਹਿਲਾਂ ਅਰਜ਼ੀਆਂ ਦੇਣ ਦੀ ਆਖਰੀ ਮਿਤੀ 30 ਨਵੰਬਰ ਰੱਖੀ ਗਈ ਸੀ ਜਿਸ ਵਿੱਚ ਵਾਧਾ ਕਰਦਿਆਂ ਹੁਣ 31 ਦਸੰਬਰ, 2022 ਤੱਕ ਕਰ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿੱਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਰਿਹਾ ਹੋਵੇ।

ਉਹਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀਯ 31 ਮਾਰਚ, 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨ੍ਹਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ।

 

Facebook Comments

Trending

Copyright © 2020 Ludhiana Live Media - All Rights Reserved.