Connect with us

ਪੰਜਾਬੀ

ਅਕਾਲੀ-ਬਸਪਾ ਸਰਕਾਰ ਬਣਨ ‘ਤੇ ਮੁੜ ਤੋਂ ਸਹੂਲਤਾਂ ਬਹਾਲ ਹੋਣਗੀਆਂ – ਮਹੇਸ਼ਇੰਦਰ ਸਿੰਘ ਗਰੇਵਾਲ

Published

on

Facilities will be restored with the formation of Akali-BSP government - Maheshinder Singh Grewal

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਵਿਧਾਨ ਸਭਾ ਹਲਕਾ ਪੱਛਮੀ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਲੋਕਾਂ ਦਾ ਭਾਰੀ ਸਮਰਥਨ ਮਿਲਣ ਦਾ ਦਾਅਵਾ ਕਰਦਿਆਂ ਦੋਸ਼ ਲਗਾਇਆ ਹੈ ਕਿ ਅਕਾਲੀ ਦਲ ਵਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਕਾਂਗਰਸ ਸਰਕਾਰ ਨੇ ਖੋਹ ਲਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਮੁੜ ਤੋਂ ਸਹੂਲਤਾਂ ਬਹਾਲ ਕੀਤੀਆਂ ਜਾਣਗੀਆਂ।

ਸ. ਗਰੇਵਾਲ ਪੱਖੋਵਾਲ ਰੋਡ ਸਥਿਤ ਵਿਸ਼ਾਲ ਨਗਰ ਵਿਖੇ ਲੋਕਾਂ ਨਾਲ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਨਾਲ ਲੋਕਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ ਜਿਸ ਕਾਂਗਰਸ ਪਾਰਟੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕਈ ਵੱਡੇ-ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਲੋਕਾਂ ਤੋਂ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦੀ ਹਾਮੀ ਭਰਦਾ ਹੈ ਕਿ ਵਿਧਾਨ ਸਭਾ ਚੋਣਾਂ ‘ਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਦਾ ਬਣਨਾ ਤੈਅ ਹੈ। ਇਸ ਮੌਕੇ ਸ. ਗਰੇਵਾਲ ਨੂੰ ਇਲਾਕਾ ਵਾਸੀਆਂ ਵਲੋਂ ਸਿਰਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ।

Facebook Comments

Trending