ਅਪਰਾਧ

ਚੋਰੀ ਦਾ ਸਾਮਾਨ ਖ਼ਰੀਦਣ ਵਾਲਾ ਫੈਕਟਰੀ ਮਾਲਕ ਗਿ੍ਫ਼ਤਾਰ

Published

on

ਲੁਧਿਆਣਾ : ਪੁਲਿਸ ਨੇ ਚੋਰੀ ਦਾ ਸਾਮਾਨ ਖਰੀਦਣ ਵਾਲੇ ਇਕ ਫੈਕਟਰੀ ਮਾਲਕ ਨੂੰ ਗਿ੍ਫ਼ਤਾਰ ਕੀਤਾ ਹੈ, ਉਸ ਦੀ ਸ਼ਨਾਖਤ ਰਾਕੇਸ਼ ਕੁਮਾਰ ਵਜੋਂ ਕੀਤੀ ਗਈ ਹੈ। ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਸੀ।

ਉਕਤ ਵਿਅਕਤੀਆਂ ਵਲੋਂ ਕੀਤੀ ਗਈ ਪੁੱਛ ਪੜਤਾਲ ਦੇ ਆਧਾਰ ‘ਤੇ ਹੀ ਪੁਲਿਸ ਨੇ ਰਾਕੇਸ਼ ਕੁਮਾਰ ਨੂੰ ਇਸ ਮਾਮਲੇ ਵਿਚ ਨਾਮਜ਼ਦ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਉਕਤ ਨੌਜਵਾਨਾਂ ਪਾਸੋਂ ਸਸਤੇ ਭਾਅ ‘ਤੇ ਚੋਰੀ ਦਾ ਸਾਮਾਨ ਖਰੀਦ ਕੇ ਅੱਗੇ ਜਾਅਲੀ ਬਿੱਲਾਂ ਦੇ ਆਧਾਰ ‘ਤੇ ਵੇਚ ਦਿੰਦਾ ਸੀ। ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.