ਜਲੰਧਰ : ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਗਾਇਕ ਦਲਵੀਰ ਸ਼ੋਂਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕਿਸ਼ਨਗੜ੍ਹ-ਕਰਤਾਰਪੁਰ ਲਿੰਕ ਰੋਡ ‘ਤੇ ਅੱਡਾ ਨੌਗਜਾ ਨੇੜੇ ਪੰਜਾਬੀ ਗਾਇਕ ਦਲਵੀਰ ਸ਼ੌਂਕੀ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਬੀਤੀ ਸਵੇਰੇ ਕਰੀਬ 6 ਵਜੇ ਭੁਲੱਥ ਨੇੜੇ ਇਕ ਪ੍ਰੋਗਰਾਮ ਤੋਂ ਆਪਣੀ ਕਾਰ ‘ਚ ਪਿੰਡ ਵਾਪਸ ਆ ਰਿਹਾ ਸੀ।
ਜਦੋਂ ਉਹ ਅੱਡਾ ਨੌਗਜਾ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਭਾਰੀ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਪਰਖੱਚੇ ਵੀ ਉੱਡ ਗਏ। ਸੂਚਨਾ ਮਿਲਣ ’ਤੇ ਪੁਲੀਸ ਚੌਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ।