ਪੰਜਾਬੀ

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ‘ਚ ਵਿਦਾਇਗੀ ਸਮਾਰੋਹ ਦਾ ਆਯੋਜਨ

Published

on

ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿੱਚ “ਵਕਤ- ਈ-ਰੁਖਸਤ” ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਡੀ.ਐਲ.ਐਡ., ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਉਨ੍ਹਾਂ ਨੇ ਗੀਤ, ਡਾਂਸ ਅਤੇ ਮਾਡਲਿੰਗ ਪੇਸ਼ ਕਰਕੇ ਸਮਾਂ ਬੰਨ੍ਹਿਆ। ਕਾਲਜ ਦੇ ਡਾਇਰੈਕਟਰ ਡਾ: ਬਲਵੰਤ ਸਿੰਘ ਨੇ ਸਮੁੱਚੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਤਾਪ ਕਾਲਜ ਦੇ ਰਨਵੇਅ ਤੋਂ ਉਤਰਨ ਜਾ ਰਹੇ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਕਾਲਜ ਪ੍ਰਿੰਸੀਪਲ ਡਾ: ਮਨਪ੍ਰੀਤ ਕੌਰ ਨੇ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਦੇਸ਼ ਦੀ ਆਉਣ ਵਾਲੀ ਪੀੜ੍ਹੀ ਖਾਸ ਕਰਕੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਦੇਸ਼ ਦੇ ਭਵਿੱਖ ਲਈ ਜ਼ਿੰਮੇਵਾਰ ਹਨ। ਪ੍ਰਾਇਮਰੀ ਜਮਾਤਾਂ ਵਿੱਚ ਦਿੱਤਾ ਜਾਣ ਵਾਲਾ ਗਿਆਨ ਹੀ ਵਿਦਿਆਰਥੀਆਂ ਦੇ ਭਵਿੱਖ ਦਾ ਆਧਾਰ ਹੁੰਦਾ ਹੈ। ਮਾਡਲਿੰਗ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਮਿਸ ਈਸ਼ਾ ਨੇ ਵੈੱਲ ਡਰੈੱਸ, ਮਿਸ ਰੀਤੂ ਮਿਸ ਕਾਨਫੀਡੈਂਟ, ਜਸਲੀਨ ਕੌਰ ਮਿਸ ਪਰਫੈਕਟ ਅਤੇ ਮਿਸ ਹਰਮਨਦੀਪ ਕੌਰ ਨੇ ਬੈਸਟ ਸਮਾਈਲ ਦਾ ਖਿਤਾਬ ਜਿੱਤਿਆ।

Facebook Comments

Trending

Copyright © 2020 Ludhiana Live Media - All Rights Reserved.