Connect with us

ਪੰਜਾਬੀ

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਆਰਟਸ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਦਾ ਆਯੋਜਨ

Published

on

Farewell function organized by Arts Department at Master Tara Singh College

ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਫ਼ਾਰ ਵਿਮੈਨ,ਲੁਧਿਆਣਾ ਵਿਖੇ ਆਰਟਸ ਦੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦਾ ਆਗਾਜ਼ ਵਿਿਦਿਆਰਥਣਾਂ ਦੁਆਰਾ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਜੀ ਦੇ ਨਿੱਘੇ ਸਵਾਗਤ ਨਾਲ ਹੋਇਆ ਅਤੇ ਵਿਦਿਆਰਥਣਾਂ ਨੇ ਕਾਲਜ ਵਿੱਚ ਬਿਤਾਏ ਖੂਬਸੂਰਤ ਪਲਾਂ ਨੂੰ ਯਾਦ ਕਰਦਿਆ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਵਿਿਦਆਰਥਣਾਂ ਨੇ ਗੀਤ-ਸੰਗੀਤ ਦਾ ਰੰਗਾ-ਰੰਗ ਪ੍ਰੋਗਰਾਮ ਪ੍ਰਸਤੁਤ ਕੀਤਾ ਅਤੇ ਵਿਦਿਆਰਥਣਾਂ ਦੇ ਮਨੋਰੰਜਨ ਲਈ ‘ਫ਼ਨ ਗੇਮਾਂ ਦਾ ਆਯੋਜਨ ਵੀ ਕੀਤਾ ਗਿਆ। ਇਸ ਸਮਾਗਮ ਦੀ ਖਿੱਚ ਦਾ ਕੇਂਦਰ ਰੈਂਪ ਵਾਕ ਸੀ। ਜਿਸ ਚ ਕਸ਼ਿਸ਼ ਕਸ਼ਯਪ ਨੇ ਮਿਸ ਐੱਮ ਟੀ ਐੱਮ (ਪੀ ਜੀ) ਦਾ ਖਿਤਾਬ ਜਿੱਤਿਆ। ਅਰਸ਼ਦੀਪ ਕੌਰ ਨੇ ਮਿਸ ਐੱਮ ਟੀ ਐੱਸ ਐੱਮ (ਯੂ ਜੀ) ਦਾ ਖਿਤਾਬ ਜਿੱਤਿਆ। ਸਿਮਰਨਜੀਤ ਕੌਰ ਨੂੰ ਫਸਟ ਰਨਰਅੱਪ, ਕਾਮਾਕਸ਼ੀ ਸੈਕਿੰਡ ਰਨਰਅੱਪ ਦਾ ਤਾਜ ਪਹਿਨਾਇਆ ਗਿਆ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਂਰਥਣਾਂ ਨੂੰ ਸੰਬੋਧਨ ਕੀਤਾ ਅਤੇ ਉਹਨਾਂ ਦੇ ਸੁਨਿਹਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਜੀਵਨ ਦੇ ਹਰੇਕ ਖੇਤਰ ਵਿੱਚ ਸਕਾਰਾਤਮਕ ਦ੍ਰਿਸ਼ਟੀਕੌਣ ਅਪਣਾਉਣ ਦਾ ਸੁਨੇਹਾ ਦਿੱਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਅਤੇ ਸਕੱਤਰ ਸ.ਗੁਰਬਚਨ ਸਿੰਘ ਪਾਹਵਾ ਵੀ ਇਸ ਮੌਕੇ’ਤੇ ਹਾਜ਼ਰ ਰਹੇ ਅਤੇ ਉਹਨਾਂ ਨੇ ਵਿਦਿਆਰਥਣਾਂ ਨੂੰ ਸ਼ੁੱਭ ਇਛੱਾਵਾਂ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਸਦਕਾ ਸਫ਼ਲਤਾ ਪ੍ਰਾਪਤ ਕਰਨ ਦਾ ਸੁਨੇਹਾ ਦਿੱਤਾ।

Facebook Comments

Trending