ਦੁਰਘਟਨਾਵਾਂ

ਫਰੀਦਕੋਟ ਦੇ ‘ਆਪ’ ਵਿਧਾਇਕ ਗੁਰਦਿੱਤ ਸੇਖੋਂ ਹਾਦਸੇ ‘ਚ ਵਾਲ-ਵਾਲ ਬਚੇ, ਲੁਧਿਆਣਾ ‘ਚ ਕਾਰ ਹੋਈ ਹਾਦਸਾਗ੍ਰਸਤ

Published

on

ਲੁਧਿਆਣਾ : ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੰਗਲਵਾਰ ਦੇਰ ਸ਼ਾਮ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਸੇਖੇ ਦੀ ਕਾਰ ਸ਼ਹਿਰ ਦੇ ਬੱਦੋਵਾਲ ਇਲਾਕੇ ਚ ਹਾਦਸੇ ਦਾ ਸ਼ਿਕਾਰ ਹੋ ਗਈ। ਹਾਲਾਂਕਿ, ਇਸ ਹਾਦਸੇ ਵਿੱਚ ਵਿਧਾਇਕ ਦਾ ਬਚਾਅ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੇਖੋਂ ਦੀ ਸਰਕਾਰੀ ਕਾਰ ਅਚਾਨਕ ਬੇਕਾਬੂ ਹੋ ਕੇ ਬੱਦੋਵਾਲ ਨੇੜੇ ਹਾਦਸਾਗ੍ਰਸਤ ਹੋ ਗਈ।

ਇਸ ਤੋਂ ਬਾਅਦ ਵਿਧਾਇਕ ਸੇਖੋਂ ਇਕ ਹੋਰ ਕਾਰ ‘ਚ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਹਾਦਸੇ ਤੋਂ ਬਾਅਦ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਅੱਗੇ ਦੀ ਗੱਡੀ ਨੇ ਬ੍ਰੇਕ ਲਗਾ ਦਿੱਤੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਗੱਡੀ ਦੇ ਡਰਾਈਵਰ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪੁਲਸ ਮੁਲਾਜ਼ਮ ਵੀ ਪਹੁੰਚ ਗਏ।

 

Facebook Comments

Trending

Copyright © 2020 Ludhiana Live Media - All Rights Reserved.