Connect with us

ਖੇਤੀਬਾੜੀ

ਕਿਸਾਨਾਂ ਦਾ ਐਲਾਨ : ਇਸ ਦਿਨ ਕੇਂਦਰ ਖਿਲਾਫ ਰੇਲਾਂ ਤੇ ਹਾਈਵੇ ਕਰਨਗੇ ਜਾਮ

Published

on

Farmers' announcement - On this day, they will jam railways and highways against the Centre

ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਰੇਲ ਅਤੇ ਬੱਸ ਆਵਾਜਾਈ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਇਸ ਦੇ ਵਿਰੋਧ ਵਿੱਚ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੇਲ ਅਤੇ ਹਾਈਵੇਅ ’ਤੇ ਆਵਾਜਾਈ ਠੱਪ ਰੱਖੀ ਜਾਵੇਗੀ।

ਮੋਰਚੇ ਦੇ ਸੱਦੇ ‘ਤੇ ਅੱਜ ਮੰਗਲਵਾਰ ਨੂੰ ਬਰਨਾਲਾ ਦੀ ਅਨਾਜ ਮੰਡੀ ‘ਚ ਕਿਸਾਨ ਸਭਾ ਦਾ ਆਯੋਜਨ ਕੀਤਾ ਗਿਆ | ਇੱਥੇ 18 ਤੋਂ 30 ਜੁਲਾਈ ਤੱਕ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਫੌਜ ‘ਚ ਭਰਤੀ ਦੀ ‘ਅਗਨੀਪਥ ਸਕੀਮ’ ਵਾਪਸ ਲੈਣ, ਕੇਂਦਰ ਤੋਂ ਕਿਸਾਨਾਂ ਨੂੰ ਐਮ.ਐਸ.ਪੀ ਦੀ ਗਾਰੰਟੀ ਦੇਣ, ਕਿਸਾਨਾਂ ‘ਤੇ ਦਰਜ ਕੀਤੇ ਝੂਠੇ ਕੇਸ ਰੱਦ ਕਰਵਾਉਣ, ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਨੂੰ ਲੈ ਕੇ 31 ਜੁਲਾਈ ਨੂੰ ਰੇਲ ਅਤੇ ਸੜਕੀ ਆਵਾਜਾਈ ਠੱਪ ਕੀਤੀ ਜਾਵੇਗੀ।

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਇੱਕ ਆਰਡੀਨੈਂਸ ਰਾਹੀਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿੱਚ ਵੱਡਾ ਅੰਦੋਲਨ ਹੋਇਆ ਸੀ। ਇਸ ਵਿੱਚ ਮੁੱਖ ਤੌਰ ‘ਤੇ ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਸ ਸਮੇਂ ਕੇਂਦਰ ਦੇ ਨੁਮਾਇੰਦਿਆਂ ਅਤੇ ਕਿਸਾਨਾਂ ਵਿਚਾਲੇ ਕਈ ਮੁੱਦਿਆਂ ‘ਤੇ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ।

Facebook Comments

Trending