Connect with us

ਖੇਤੀਬਾੜੀ

ਡੀਏਪੀ ਖਾਦ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ

Published

on

Farmers block Delhi-Ludhiana highway over DAP fertilizer

ਸੰਗਰੂਰ : ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਲਾਏ ਗਏ ਕਿਸਾਨ ਮੇਲੇ ਦਾ ਸਵਾਦ ਉਸ ਵੇਲੇ ਕਿਰਕਿਰਾ ਹੋ ਗਿਆ ਜਦੋਂ ਮੇਲੇ ’ਚ ਆਏ ਕਿਸਾਨਾਂ ਨੇ ਡੀਏਪੀ ਖਾਦ ਦੀ ਨਾਕਸ ਸਪਲਾਈ ਨੂੰ ਲੈ ਕੇ ਇਸ ਪ੍ਰੋਗਰਾਮ ਦਾ ਬਾਈਕਾਟ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਹਾਜ਼ਰੀ ’ਚ ਪੰਡਾਲ ਖਾਲੀ ਕਰਦਿਆਂ ਦਿੱਲੀ-ਲੁਧਿਆਣਾ ਮੁੱਖ ਮਾਰਗ ਜਾਮ ਕਰ ਦਿੱਤਾ।

ਇਸ ਮੌਕੇ ਕਿਸਾਨ ਜਸਵਿੰਦਰ ਸਿੰਘ, ਅਮਰਜੀਤ ਸਿੰਘ, ਗੁਰਬਚਨ ਸਿੰਘ, ਸਿਕੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਕਣਕ ਦੀ ਬਿਜਾਈ ਦਾ ਕੰਮ ਸਿਰ ’ਤੇ ਆ ਗਿਆ ਹੈ ਪਰ ਕਿਸਾਨਾਂ ਨੂੰ ਡੀਏਪੀ ਖਾਦ ਦਾ ਇੱਕ ਵੀ ਦਾਣਾ ਨਹੀਂ ਮਿਲਿਆ ਜਿਸ ਕਾਰਨ ਕਿਸਾਨ ਵਰਗ ’ਚ ਸਰਕਾਰ ਤੇ ਖੇਤੀਬਾੜੀ ਵਿਭਾਗ ਖ਼ਿਲਾਫ਼ ਰੋਸ ਹੈ।

ਕੁਝ ਕਿਸਾਨਾਂ ਨੇ ਇਸ ਪ੍ਰੋਗਰਾਮ ’ਚ ਰਾਜਨੀਤਕ ਲੋਕਾਂ ਦੀ ਸ਼ਮੂਲੀਅਤ ’ਤੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਲਾਏ ਜਾਣ ਵਾਲੇ ਇਨ੍ਹਾਂ ਕਿਸਾਨ ਮੇਲਿਆਂ ’ਚ ਕਿਸਾਨ ਤੇ ਖੇਤੀਬਾੜੀ ਮਾਹਰ ਹੀ ਸ਼ਿਰਕਤ ਕਰਨ ਕਿਉਂਕਿ ਕਿਸਾਨ ਅੰਦੋਲਨ ਦੇ ਚੱਲਦਿਆਂ ਸਮੁੱਚੇ ਕਿਸਾਨ ਵਰਗ ਵੱਲੋਂ ਰਾਜਨੀਤਕ ਲੋਕਾਂ ਪ੍ਰਤੀ ਰੋਸ ਵੀ ਪਾਇਆ ਜਾ ਰਿਹਾ ਹੈ।

Facebook Comments

Trending