Connect with us

ਖੇਤੀਬਾੜੀ

ਕਿਸਾਨਾਂ ਵਲੋਂ ਧਰਨੇ ਦੌਰਾਨ ਬੰਬ ਧਮਾਕੇ ਘਟਨਾ ਦੀ ਕੀਤੀ ਨਿੰਦਾ

Published

on

Farmers condemn bomb blast during dharna

ਲੁਧਿਆਣਾ :   ਆਪਣੀਆਂ ਹੱਕੀ ਮੰਗਾਂ ਮਨਵਾਉਣ ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਅਮਲੀ ਰੂਪ ਦੇਣ ਦੇ ਮਕਸਦ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਵਲੋਂ ਲੁਧਿਆਣਾ ਕਚਹਿਰੀਆਂ ਵਿਚ ਹੋਏ ਬੰਦ ਧਮਾਕੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਧਮਾਕੇ ‘ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਦਿੱਤੀ।

ਕਿਸਾਨਾਂ ਨੇ ਹਾਦਸੇ ਵਿਚ ਜਖ਼ਮੀ ਹੋਏ ਵਿਅਕਤੀਆਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਅਣਮਨੁੱਖੀ ਕਾਰਾ ਕਰਨ ਵਾਲੇ ਮਨੁੱਖਤਾ ਦੇ ਕਾਤਿਲ ਹਨ ਅਤੇ ਦਹਿਸ਼ਤੀ ਕਾਰਵਾਈ ਕਰਨ ਵਾਲਿਆਂ ਨੂੰ ਤੁਰੰਤ ਗਿ੍ਫਤਾਰ ਕਰਕੇ ਮਿਸ਼ਾਲੀ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ ਗਈ।

ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ, ਪਰਮਵੀਰ ਘਲੋਟੀ, ਚਰਨ ਸਿੰਘ ਨੂਰਪੁਰਾ, ਬਲਵੰਤ ਸਿੰਘ ਘੁਡਾਣੀ, ਪਿ੍ੰਸੀਪਲ ਜਗਮੀਤ ਸਿੰਘ ਕਲਾਹੜ, ਮਾਸਟਰ ਰਾਜਿੰਦਰ ਸਿੰਘ ਸਿਆੜ, ਲਖਵਿੰਦਰ ਸਿੰਘ ਉਕਸੀ, ਬਲਦੇਵ ਸਿੰਘ ਜੀਰਖ ਨੇ ਮੰਗਾਂ ਪੂਰੀਆਂ ਹੋਣ ਤੱਕ ਲੜਾਈ ਦੇ ਮੈਦਾਨ ਵਿਚ ਡਟੇ ਰਹਿਣ ਦਾ ਅਹਿਦ ਲਿਆ।

Facebook Comments

Trending