ਖੇਤੀਬਾੜੀ
ਪੰਜਾਬ ‘ਚ ਕਿਸਾਨ ਫਿਰ ਸੜਕਾਂ ‘ਤੇ ਉੱਤਰੇ, ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
Published
3 years agoon

ਲੁਧਿਆਣਾ : ਪੰਜਾਬ ‘ਚ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ‘ਵਿਸ਼ਵਾਸਘਾਤ ਦਿਵਸ’ ਮਨਾਉਂਦੇ ਹੋਏ ਸੋਮਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਸੰਘਰਸ਼ ਵਿਚ ਉਨ੍ਹਾਂ ਨਾਲ ਮੰਗਾਂ ਪੂਰੀਆਂ ਕਰਨ ਦਾ ਜੋ ਭਰੋਸਾ ਦਿੱਤਾ ਗਿਆ ਸੀ, ਉਹ ਪੂਰਾ ਨਹੀਂ ਹੋਇਆ।
6 ਤੋਂ 7 ਮੰਗਾਂ ਵਿਚੋਂ ਇਕ ਵੀ ਮੰਗ ਕੇਂਦਰ ਸਰਕਾਰ ਨੇ ਪੂਰੀ ਨਹੀਂ ਕੀਤੀ। ਉਨ੍ਹਾਂ ਦੀ ਪਹਿਲੀ ਮੰਗ ਐੱਮ ਐੱਸ ਪੀ ਤੇ ਕਮੇਟੀ ਹੋਣੀ ਚਾਹੀਦੀ ਹੈ, ਜਿਸ ਤੇ ਕੇਂਦਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਜਦੋਂਕਿ ਵੱਖ-ਵੱਖ ਸੂਬਿਆਂ ਵਿਚ ਕਿਸਾਨਾਂ ਵਿਰੁੱਧ ਦਰਜ ਵਿਅਕਤੀਗਤ ਮਾਮਲੇ ਰੱਦ ਕਰਨ ਦੀ ਮੰਗ ਵੀ ਉਠਾਈ ਗਈ ਸੀ। ਪਰ ਉਹ ਵੀ ਪੂਰਾ ਨਹੀਂ ਹੋਇਆ।
ਇਸ ਤੋਂ ਇਲਾਵਾ 5 ਹੋਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਇਹ ਸੰਘਰਸ਼ ਲੜਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਫੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਸਾਲ ਕਈ ਵਾਰ-ਵਾਰ ਬੂੰਦਾਬਾਂਦੀ ਨੇ ਰਾਜ ਭਰ ਵਿੱਚ ਕਈ ਥਾਵਾਂ ‘ਤੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਹਾਲੇ ਤੱਕ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੇ ਨੁਕਸਾਨ ਸਬੰਧੀ ਕੋਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਨਹੀਂ ਕੀਤੇ ਗਏ। ਕਿਸਾਨਾਂ ਵਲੋਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਵਿਸ਼ੇਸ਼ ਗਿਰਦਾਵਰੀ ਦੀ ਮੰਗ ਕੀਤੀ ਜਾ ਰਹੀ ਹੈ ।
You may like
-
ਕਿਸਾਨ ਮੋਰਚੇ ਦੇ ਹੱਕ ‘ਚ ਆਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਪੰਜਾਬੀਆਂ ਨੂੰ ਕੀਤੀ ਇਹ ਖਾਸ ਅਪੀਲ
-
ਕਿਸਾਨ ਮੋਰਚੇ ਤੋਂ ਦੁਖਦ ਖ਼ਬਰ, ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਸ਼/ਹੀਦ
-
ਭਲਵਾਨਾਂ ‘ਤੇ ਜ਼ਬਰ ਵਿਰੁੱਧ SKM ਅਤੇ ਟਰੇਡ ਯੂਨੀਅਨਾਂ ਵਲੋਂ ਰੋਸ ਮੁਜ਼ਾਹਰਾ
-
ਦਿੱਲੀ ’ਚ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ’ਚ ਸ਼ਾਮਲ ਹੋਣ ਲਈ ਏਸੀ ਕੋਚ ’ਚ ਬੈਠੇ ਕਿਸਾਨ, ਰੋਕਣ ’ਤੇ ਟਰੈਕ ਕੀਤਾ ਜਾਮ
-
SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ
-
ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਜ਼ਿਲ੍ਹੇ ਵਿਚ 31ਜੁਲਾਈ ਰੇਲ ਰੋਕੋ ਸਫਲ ਬਣਾਉਣ ਲਈ ਕੀਤਾ ਅਹਿਦ