Connect with us

ਖੇਤੀਬਾੜੀ

ਕਿਸਾਨਾਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ, ਕੀਤੀ ਨਾਅਰੇਬਾਜ਼ੀ

Published

on

Farmers jammed trains, chanted slogans

ਗੁਰਦਸਪੂਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਗੁਰਦਾਸਪੁਰ ਵਿਚ ਅੰਮਿ੍ਤਸਰ-ਪਠਾਨਕੋਟ -ਜੰਮੂ ਮੁੱਖ ਰੇਲ ਮਾਰਗ ਗੁਰਦਾਸਪੁਰ ਤੇ ਬਟਾਲਾ ਵਿਖੇ ਰੇਲ ਰੋਕੋ ਅੰਦੋਲਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਾਨਪੁਰ, ਰਣਬੀਰ ਸਿੰਘ ਡੁੱਗਰੀ, ਗੁਰਪ੍ਰਤਾਪ ਸਿੰਘ, ਸੁਖਦੇਵ ਸਿੰਘ ਅੱਲੜ ਪਿੰਡੀ ਨੇ ਕਿਹਾ ਕਿ ਕੇਂਦਰ ਸਰਕਾਰ ਅੰਦੋਲਨ ਨੂੰ ਬਦਨਾਮ ਕਰਨ ਲਈ ਸਿੰਘੂ ਬਾਰਡਰ ਤੇ ਵਾਪਰੀ ਘਟਨਾ ਉੱਤੇ ਰਾਜਨੀਤੀ ਕਰ ਰਹੀ ਹੈ ਜੇ ਸਰਕਾਰ ਕਾਨੂੰਨ ਦੀ ਗੱਲ ਕਰ ਰਹੀ ਹੈ, ਉਸ ਸਰਕਾਰ ਦਾ ਕੇਂਦਰੀ ਗ੍ਹਿ ਮੰਤਰੀ ਅਜੇ ਮਿਸ਼ਰਾ ਲਖੀਮਪੁਰ ਕਤਲ ਕਾਂਡ ਦੀ ਘਟਨਾ ਦੇ 120 ਬੀ ਕੇਸ ਵਿਚ ਦੋਸ਼ੀ ਹੈ ।

ਕਿਸਾਨਾਂ ਕਿਹਾ ਕਿ ਮਿਸ਼ਰਾ ਉੱਤੇ ਨਾ ਕਰਵਾਈ ਹੋ ਰਹੀ ਹੈ ਅਤੇ ਨਾਂ ਹੀ ਮੰਤਰੀ ਮੰਡਲ ਤੋ ਅਸਤੀਫਾ ਲਿਆ ਜਾ ਰਿਹਾ ਹੈ। ਉਲਟਾ ਉਹ ਗਵਾਹਾਂ ‘ਤੇ ਦਬਾਅ ਬਣਾ ਰਹੇ ਹਨ ਕਿ ਬਿਆਨ ਦਰਜ ਨਾ ਕਰਵਾਉਣ ਤਾਂ ਜੋ ਕੇਂਦਰੀ ਮੰਤਰੀ ਨੂੰ ਬਚਾਇਆ ਜਾ ਸਕੇ।

ਇਸ ਮੌਕੇ ਕੈਪਟਨ ਸਮਿੰਦਰ ਸਿੰਘ, ਕੁਲਜੀਤ ਸਿੰਘ ਹਯਾਤ ਨਗਰ ਸਿੰਘ, ਸੁਖਜਿੰਦਰ ਸਿੰਘ ਦਾਖਲਾ, ਜਤਿੰਦਰ ਸਿੰਘ ਵਰਿਆ, ਦਲਜੀਤ ਸਿੰਘ ਗੁਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ ।

Facebook Comments

Trending