Connect with us

ਇੰਡੀਆ ਨਿਊਜ਼

PM ਮੋਦੀ ਦੇ ਪੰਜਾਬ ਦੌਰੇ ਖਿਲਾਫ ਕਿਸਾਨਾਂ ਨੇ ਖੋਲ੍ਹਿਆ ਮੋਰਚਾ, 5 ਨਵੰਬਰ ਨੂੰ ਪੁਤਲਾ ਫੂਕ ਪ੍ਰਦਰਸ਼ਨ

Published

on

Farmers opened a front against PM Modi's Punjab visit, effigy demonstration on November 5

ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਹਿਮਾਚਲ ਦੌਰੇ ‘ਤੇ ਹਨ ਪਰ ਇਸ ਤੋਂ ਪਹਿਲਾਂ ਉਹ ਪੰਜਾਬ ਵਿਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ ‘ਤੇ ਪਹੁੰਚਣਗੇ। ਪਰ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਡੇਰਾ ਮੁਖੀ ਵੀ ਨੂੰ ਉਨ੍ਹਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੇ ਇਸ ਦਾ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ।

ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲਖੀਮਪੁਰ ਖੀਰੀਵਿੱਚ ਗ੍ਰਹਿ ਮੰਤਰੀ ਦੇ ਪੁੱਤਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ। ਦਿੱਲੀ ਵਿੱਚ ਮਰਨ ਵਾਲੇ ਕਿਸਾਨਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ।

Facebook Comments

Trending