ਖੇਤੀਬਾੜੀ

ਮੰਗਾਂ ਨੂੰ ਲੈ ਕੇ ਤੀਸਰੇ ਦਿਨ ਵੀ ਡੀਸੀ ਦਫ਼ਤਰ ਲੁਧਿਆਣਾ ਦੇ ਬਾਹਰ ਡਟੇ ਕਿਸਾਨ

Published

on

ਲੁਧਿਆਣਾ : ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ ਮਾਫ ਕਰਨ ਦੇ ਕੀਤੇ ਐਲਾਨ ਨੂੰ ਪੰਜਾਬ ਸਰਕਾਰ ਵਲੋਂ ਪੂਰਾ ਨਾ ਕਰਨ ਸਮੇਤ ਆਪਣੀਆਂ ਮੁੱਖ ਮੰਗਾਂ ਨੂੰ ਲੈ ਕੇ ਕਿਸਾਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਡਟੇ ਹੋਏ ਹਨ। ਦੱਸਣਾ ਬਣਦਾ ਹੈ ਕਿ ਆਪਣੀਆਂ ਮੰਗਾਂ ਲਈ ਧਰਨੇ ਤੇ ਡਟੇ ਹੋਏ ਕਿਸਾਨ ਕੜਾਕੇ ਦੀ ਠੰਢ ਵਿੱਚ ਵੀ ਰਾਤ ਭਰ ਉਥੇ ਹੀ ਡਟੇ ਰਹੇ।

ਧਰਨੇ ‘ਤੇ ਬੈਠ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੰਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਪੰਜਾਬ ਸਰਕਾਰ ਕਿਸਾਨਾਂ ਦਾ ਕਰਜ਼ਾ ਮਾਫ਼ ਕਰੇ ਅਤੇ ਕਿਸਾਨੀ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਅੰਦੋਲਨ ਦੇ ਦੌਰਾਨ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲਏ ਜਾਣ ਤੇ ਨਰਮੇ ਦੀ ਖਰਾਬ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ।

ਮੰਗਲਵਾਰ ਦੁਪਹਿਰ ਕਰੀਬ 12 ਵਜੇ ਕਿਸਾਨ ਜੱਥੇਬੰਦੀਆਂ ਨੇ ਡੀਸੀ ਦਫ਼ਤਰ ਦਾ ਿਘਰਾਓ ਕਰ ਡੀਸੀ ਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਸਮੇਤ ਦਫਤਰਾਂ ਦੇ ਮੁਲਾਜ਼ਮਾਂ ਨੂੰ ਕਈ ਘੰਟੇ ਤੱਕ ਦਫ਼ਤਰ ‘ਚ ਬੰਦ ਰੱਖਿਆ ਸੀ। ਕਿਸਾਨ ਜੱਥੇਬੰਦੀਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਪੰਜਾਬ ਸਰਕਾਰ ਉਨਾਂ ਦੀਆਂ ਮੰਗਾਂ ਨਹੀਂ ਮੰਨੇਗੀ, ਉਹ ਡੀਸੀ ਤੇ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਦਫਤਰਾਂ ਵਿੱਚੋਂ ਬਾਹਰ ਨਹੀਂ ਨਿਕਲਣ ਦੇਣਗੇ।

ਕਿਸਾਨ ਯੂਨੀਅਨ ਉਗਰਾਹਾਂ ਦੇ ਜਨਰਲ ਸਕੱਤਰ ਸੌਦਾਗਰ ਸਿੰਘ ਨੇ ਕਿਹਾ ਕਿ ਕੜਾਕੇ ਦੀ ਠੰਢ ‘ਚ ਕਿਸਾਨ ਡੀ.ਸੀ ਦਫ਼ਤਰ ਦੇ ਬਾਹਰ ਸੜਕ ‘ਤੇ ਧਰਨਾ ਦੇ ਰਹੇ ਹਨ। ਪਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਰਕਾਰ ਦਾ ਨੁਮਾਇੰਦਾ ਧਰਨੇ ‘ਤੇ ਬੈਠੇ ਕਿਸਾਨਾਂ ਦੀ ਸਾਰ ਲੈਣ ਨਹੀਂ ਪੁੱਜਿਆ। ਉਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਤਿੱਖੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਤੋਂ ਵੀ ਕਿਸਾਨ ਪਿੱਛੇ ਨਹੀਂ ਹਟਣਗੇ।

Facebook Comments

Trending

Copyright © 2020 Ludhiana Live Media - All Rights Reserved.