Connect with us

ਖੇਤੀਬਾੜੀ

ਕਿਸਾਨ ਪੀ ਏ ਯੂ ਦੀਆਂ ਖੇਤੀ ਤਕਨਾਲੋਜੀਆਂ ਨੂੰ ਤਰਜੀਹ ਦੇਣ : ਡਾ ਸਤਿਬੀਰ ਸਿੰਘ ਗੋਸਲ 

Published

on

Farmers should give priority to agricultural technologies of PAU: Dr. Satbir Singh Gosal

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ, ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਅਤੇ ਪਸਾਰ ਸਿੱਖਿਆ ਵਿਭਾਗ, ਪੀ ਏ ਯੂ,  ਲੁਧਿਆਣਾ ਦੇ ਸਾਂਝੇ ਯਤਨਾਂ ਅਤੇ ਪੰਜਾਬ ਰਾਜ ਬੀਜ ਨਿਗਮ (ਪਨਸੀਡ), ਮੋਹਾਲੀ ਦੇ ਵਿਸ਼ੇਸ਼ ਸਹਿਯੋਗ ਨਾਲ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੱਠਾ ਨੰਨਹੇੜਾ ਵਿਖੇ ਫ਼ਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ, ਖੇਤੀ ਸਹਾਇਕ ਧੰਦਿਆਂ ਅਤੇ ਖੇਤੀ ਵਿਿਭੰਨਤਾ ਵਿਸ਼ੇ ਨੂੰ ਸਮਰਪਿਤ ਸੀ ਆਰ ਐਮ ਪ੍ਰੋਜੈਕਟ ਅਧੀਨ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ।

ਕਿਸਾਨ ਮੇਲੇ ਦੇ ਮੁੱਖ ਮਹਿਮਾਨ ਡਾ. ਸਤਿਬੀਰ ਸਿੰਘ ਗੋਸਲ, ਉਪ ਕੁਲਪਤੀ, ਪੀ ਏ ਯੂ, ਲੁਧਿਆਣਾ ਨੇ ਕਿਸਾਨਾਂ ਨੂੰ ਮੁਖ਼ਾਤਿਬ ਹੁੰਦਿਆਂ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਘਟਾ ਕੇ ਸਬਜ਼ੀਆਂ, ਫ਼ਲਾਂ ਅਤੇ ਸਹਾਇਕ ਧੰਦਿਆਂ ਵੱਲ ਮੋੜਾ ਕੱਟ ਕੇ ਖੇਤੀ ਵਿਿਭੰਨਤਾ ਅਪਣਾਉਣ ‘ਤੇ ਜ਼ੋਰ ਦਿੱਤਾ। ਉਹਨਾਂ ਕਿਸਾਨਾਂ ਨੂੰ ਪੀ ਏ ਯੂ ਵੱਲੋਂ ਵਿਕਸਤ ਸੰਯੁਕਤ ਖੇਤੀਬਾੜੀ ਮਾਡਲ ਅਪਣਾ ਕੇ ਘਰੇਲੂ ਜ਼ਰੂਰਤਾਂ ਖੇਤ ਵਿੱਚੋਂ ਹੀ ਪੂਰੀਆਂ ਕਰਨ ਦਾ ਵੀ ਸੱਦਾ ਦਿੱਤਾ।

ਡਾ. ਗੋਸਲ ਨੇ ਕਣਕ ਦੀ ਫ਼ਸਲ ਨੂੰ ਵੱਧ ਰਹੇ ਤਾਪਮਾਨ ਨੂੰ ਬਚਾਉਣ ਲਈ ਪੀ ਏ ਯੂ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਮਿੱਟੀ ਦੀ ਕਿਸਮ ਮੁਤਾਬਿਕ ਹਲਕਾ ਪਾਣੀ ਲਾਉਣ ਅਤੇ 2% ਪੋਟਾਸ਼ੀਅਮ ਨਾਈਟ੍ਰੇਟ ਦੇ ਸਪਰੇਅ ਕਰਨ ਦੀ ਵੀ ਸਲਾਹ ਦਿੱਤੀ। ਉਹਨਾਂ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਿਊ 826 ਦੇ ਗੁਣਾਂ ਦਾ ਵੀ ਜ਼ਿਕਰ ਕੀਤਾ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਝੋਨੇ ਦੀ ਪੀ ਆਰ 126 ਹੇਠ ਰਕਬਾ ਵਧਾਉਣ ਲਈ ਵੀ ਪ੍ਰੇਰਿਤ ਕੀਤਾ।

 

Facebook Comments

Trending