ਲੁਧਿਆਣਾ : ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰਤੀ ਕਿਸਾਨ ਯੂਨੀਅਨ ਚਡੂਨੀ ਦੇ ਕਾਰਕੁੰਨਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਹਰਿਆਣਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਸੂਰਜਮੁਖੀ ਦੇ ਐੱਮ. ਐੱਸ. ਪੀ. ਰੇਟ ਦੇ ਵਿਰੋਧ ‘ਚ ਹਰਿਆਣਾ ‘ਚ ਧਰਨਾ ਲਾਇਆ ਹੋਇਆ ਸੀ, ਜਿੱਥੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ।
ਇਸ ਦੌਰਾਨ ਇਕ ਸਾਥੀ ਦੀ ਮੌਤ ਹੋ ਗਈ ਅਤੇ ਰਾਸ਼ਟਰੀ ਪ੍ਰਧਾਨ ਚਡੂਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਉਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ‘ਤੇ ਆਪਣਾ ਧਰਨਾ ਲਾ ਕੇ ਬੈਠੀ ਰਹੇਗੀ, ਜਦੋਂ ਤੱਕ ਚਡੂਨੀ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ‘ਤੇ ਕਿਸੇ ਵੀ ਵਾਹਨ ਚਾਲਕ ਤੋਂ ਇਕ ਪੈਸਾ ਵੀ ਟੋਲ ਦੀ ਵਸੂਲੀ ਨਹੀਂ ਕਰਨ ਦਿੱਤੀ ਜਾਵੇਗੀ।