ਖੇਤੀਬਾੜੀ

ਪਾਣੀ ਬਚਾਓ-ਪੰਜਾਬ ਬਚਾਓ’ ਤਹਿਤ ਲਗਾਇਆ ਕਿਸਾਨ ਭਲਾਈ ਕੈਂਪ

Published

on

ਲੁਧਿਆਣਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸੰਬੰਧੀ ਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ‘ਪਾਣੀ ਬਚਾਓ-ਪੰਜਾਬ ਬਚਾਓ’ ਦੇ ਤਹਿਤ ਪਿੰਡ ਕਟਾਣੀ ਕਲਾਂ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਡਾ. ਔਲਖ ਨੇ ਕਿਹਾ ਕਿ ਆਉਣ ਵਾਲੀਆਂ ਨਸਲਾਂ ਵਾਸਤੇ ਪੀਣ ਯੋਗ ਪਾਣੀ, ਵਾਹੀ ਯੋਗ ਜ਼ਮੀਨ ਤੇ ਸਾਹ ਲੈਣ ਯੋਗ ਸ਼ੁੱਧ ਹਵਾ ਬਚਾ ਕੇ ਰੱਖਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ, ਨਹੀਂ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਵੀ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦੀ ਮੁਹਿੰਮ ਨੂੰ ਭਰਵਾਂ ਸਮਰਥਨ ਦੇਣਾ ਚਾਹੀਦਾ ਹੈ।

ਡਾ. ਰਮਨ ਚੋਪੜਾ ਖੇਤੀਬਾੜੀ ਅਫ਼ਸਰ ਵਲੋਂ ਜ਼ਮੀਨ ਨੂੰ ਸਿਹਤਮੰਦ ਬਣਾਉਣ ਵਾਸਤੇ ਕਣਕ ਦੇ ਨਾੜ ਨੂੰ ਜ਼ਮੀਨ ਵਿਚ ਮਿਲਾਉਣ ਲਈ ਰੂੜੀ, ਹਰੀ ਖ਼ਾਦ (ਯੰਤਰ ਮੂੰਗੀ) ਆਦਿ ਦੀ ਵਰਤੋਂ ਕਰਨ ਲਈ ਅਤੇ ਮਿੱਟੀ ਦੀ ਪਰਖ ਦੇ ਆਧਾਰ ‘ਤੇ ਖਾਦਾਂ ਦੀ ਵਰਤੋਂ ਕਰਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਬਲਵੰਤ ਸਿੰਘ, ਡਾ. ਨਵੀਨ, ਮਨਦੀਪ ਸਿੰਘ, ਸਤਿੰਦਰ ਸਿੰਘ ਤੇ ਅਲਬੇਲ ਸਿੰਘ ਵੀ ਸ਼ਾਮਿਲ ਹੋਏ।

Facebook Comments

Trending

Copyright © 2020 Ludhiana Live Media - All Rights Reserved.