Connect with us

ਪੰਜਾਬੀ

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਸਮਾਰਟ ਸੀਡਰ ਬਾਰੇ ਕਰਵਾਇਆ ਜਾਣੂ 

Published

on

Farmers were informed about smart seeder for crop residue management

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਅਤੇ ਕਿ੍ਰਸੀ ਵਿਗਿਆਨ ਕੇਂਦਰ, ਮੋਗਾ ਵੱਲੋਂ ਸਾਂਝੇ ਤੌਰ ’ਤੇ ਜ਼ਿਲਾ ਮੋਗਾ ਦੇ ਪਿੰਡ ਨਿਧਾਨਵਾਲਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਇੱਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ 90 ਤੋਂ ਵੱਧ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਨੈਸਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੁਆਰਾ ਫੰਡ ਕੀਤੇ ਗਏ ਪ੍ਰੋਜੈਕਟ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ।

ਸਵਾਗਤੀ ਸ਼ਬਦ ਬੋਲਦਿਆਂ ਡਾ. ਧਰਮਿੰਦਰ ਸਿੰਘ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਚਰਚਾ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ ਸੁਪਰ ਐੱਸ.ਐੱਮ.ਐੱਸ. ਸਹਿਤ ਕੰਬਾਈਨ-ਹਾਰਵੈਸਟਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਡਾ. ਮਨਪ੍ਰੀਤ ਜੈਦਕਾ, ਖੇਤੀ ਵਿਗਿਆਨੀ, ਨੇ ਖੇਤੀ ਵਿਗਿਆਨ ਦੇ ਸੁਧਰੇ ਹੋਏ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਨਬਾਰਡ ਦੇ ਮੋਗਾ ਦੇ ਡੀ ਡੀ ਐੱਮ ਸ੍ਰੀ ਰਸੀਦ ਲੇਖੀ ਨੇ ਅਗਾਂਹਵਧੂ ਕਿਸਾਨਾਂ ਦੀ ਪਿੰਡ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਵਿੱਚ ਮਦਦ ਕਰਨ ਲਈ ਸਲਾਘਾ ਕੀਤੀ। ਉਨਾਂ ਨੇ ਕਿਸਾਨਾਂ ਦੀ ਭਲਾਈ ਲਈ ਨਾਬਾਰਡ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਚਰਚਾ ਕੀਤੀ। ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਵੀ ਪਰਾਲੀ ਪ੍ਰਬੰਧਨ ਮਸੀਨਰੀ ’ਤੇ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ।

Facebook Comments

Trending