ਲੁਧਿਆਣਾ : ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਨੇ ਡਾਇਰੈਕਟਰ ਆਫ਼ ਫੈਕਟਰੀਜ਼ ਤੋਂ ਇੰਡਸਟਰੀ ਨੂੰ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ 900 ਤੋਂ ਵੱਧ ਸਨਅਤੀ ਇਕਾਈਆਂ ਅਜਿਹੀਆਂ ਹਨ, ਜਿਨ੍ਹਾਂ ਦੇ ਐਨ.ਓ.ਸੀ ਜਾਂ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਬਕਾਇਆ ਪਏ ਹਨ, ਭਾਵੇਂ ਕਿ ਉਹ ਕਈ ਸਾਲ ਪਹਿਲਾਂ ਲਾਜ਼ਮੀ ਫੀਸਾਂ ਜਮ੍ਹਾਂ ਵੀ ਕਰਵਾ ਚੁੱਕੇ ਹਨ।
ਮਨਜਿੰਦਰ ਸਿੰਘ ਸਚਦੇਵਾ ਸੀਨੀਅਰ ਮੀਤ ਪ੍ਰਧਾਨ ਫਿਕੋ ਅਤੇ ਜਨਰਲ ਸਕੱਤਰ ਯੂਸੀਪੀਐਮਏ ਨੇ ਕਿਹਾ ਕਿ ਇਹ ਇਨਵੈਸਟ ਪੰਜਾਬ ਨੂੰ ਹੁਲਾਰਾ ਦੇਵੇਗਾ ਕਿਉਂਕਿ ਰੈਗੂਲਰਾਈਜ਼ੇਸ਼ਨ ਅਤੇ ਐਨ.ਓ.ਸੀ ਕਾਰਨ ਨਿਵੇਸ਼ ਰੁਕਿਆ ਹੋਇਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੂੰ ਵੀ ਬੇਨਤੀ ਕੀਤੀ ਕਿ ਉਹ ਦਖਲਅੰਦਾਜ਼ੀ ਕਰਕੇ ਇਸ ਮਾਮਲੇ ਨੂੰ ਹੱਲ ਕਰਨ ਅਤੇ ਉਦਯੋਗ ਨੂੰ ਹੁਲਾਰਾ ਦੇਣ ।