Connect with us

ਖੇਡਾਂ

ਅੰਤਰ ਕਾਲਜ ਬਾਸਕਟਬਾਲ ਮੁਕਾਬਲਿਆਂ ਵਿੱਚ ਹੋਏ ਸਖਤ ਮੁਕਾਬਲੇ 

Published

on

Fiercely contested inter-college basketball tournaments
ਲੁਧਿਆਣਾ : ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ 1 ਨਵੰਬਰ ਤੋਂ 3 ਨਵੰਬਰ ਤੱਕ ਕਰਵਾਏ ਜਾ ਰਹੇ ਅੰਤਰ ਕਾਲਜ ਬਾਸਕਟਬਾਲ ਟੂਰਨਾਮੈਂਟ ਦੇ ਦੂਸਰੇ ਦਿਨ ਸਖਤ ਮੁਕਾਬਲੇ ਹੋਏ | ਇਹਨਾਂ ਮੁਕਾਬਲਿਆਂ ਵਿੱਚ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ |
ਉਹਨਾਂ ਨੇ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਹਨਾਂ ਦਾ ਹੌਸਲਾ ਵਧਾਇਆ | ਮਰਦਾਂ ਦੇ ਮੁਕਾਬਲਿਆਂ ਵਿੱਚ ਖੇਤੀ ਇੰਜਨੀਅਰਿੰਗ ਕਾਲਜ ਦੀ ਟੀਮ ਨੇ ਬੇਸਿਕ ਸਾਇੰਸਜ਼ ਕਾਲਜ ਨੂੰ 16-9 ਦੇ ਅੰਤਰ ਨਾਲ ਹਰਾਇਆ |
ਜਦਕਿ ਖੇਤੀਬਾੜੀ ਕਾਲਜ ਨੇ ਬਾਗਬਾਨੀ ਅਤੇ ਜੰਗਲਾਤ ਕਾਲਜ ਨੂੰ 40-18 ਨਾਲ ਮਾਤ ਦਿੱਤੀ | ਔਰਤਾਂ ਦੇ ਮੁਕਾਬਲਿਆਂ ਵਿੱਚ ਕਮਿਊਨਟੀ ਸਾਇੰਸ ਕਾਲਜ ਨੇ ਖੇਤੀਬਾੜੀ ਕਾਲਜ ਨੂੰ 21-14 ਨਾਲ ਹਰਾਇਆ |

Facebook Comments

Trending