Connect with us

ਅਪਰਾਧ

ਪਲਾਟ ‘ਚ ਖੜ੍ਹੀ ਕਾਰ ਨੂੰ ਲਗਾਈ ਅੱਗ, ਇਕ ਖ਼ਿਲਾਫ਼ ਕੇਸ ਦਰਜ

Published

on

Filed a car parked in the plot, registered a case against one

ਲੁਧਿਆਣਾ : ਪੁਰਾਣੀ ਰੰਜਿਸ਼ ਦੇ ਚਲਦਿਆਂ ਗੁਆਂਢ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਪਲਾਟ ਵਿਚ ਖੜ੍ਹੀ ਫੋਕਸਵੈਗਨ ਕਾਰ ਨੂੰ ਅੱਗ ਲਗਾ ਦਿੱਤੀ । ਅੱਗ ਲੱਗਣ ਕਾਰਨ ਜਦ ਕਾਰ ਦੇ ਟਾਇਰ ਫਟਣੇ ਸ਼ੁਰੂ ਹੋਏ ਤਾਂ ਇਲਾਕਾ ਵਾਸੀਆਂ ਨੂੰ ਇਸ ਘਟਨਾ ਸਬੰਧੀ ਜਾਣਕਾਰੀ ਮਿਲੀ। ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ ਗੁਰੂ ਗੋਬਿੰਦ ਸਿੰਘ ਨਗਰ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੇ ਬਿਆਨ ਉੱਪਰ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ਦੇ ਰਹਿਣ ਵਾਲੇ ਜਸਪਾਲ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਐੱਸਬੀਆਈ ਬੈਂਕ ਦੇ ਮੁਲਾਜ਼ਮ ਸੁਰਜੀਤ ਸਿੰਘ ਨੇ ਦੱਸਿਆ ਕਿ ਰਾਤ ਢਾਈ ਵਜੇ ਦੇ ਕਰੀਬ ਉਨ੍ਹਾਂ ਨੇ ਧਮਾਕੇ ਦੀ ਆਵਾਜ਼ ਸੁਣੀ । ਸੁਰਜੀਤ ਨੇ ਜਦ ਘਰ ਦੇ ਬਾਹਰ ਝਾਤੀ ਮਾਰੀ ਤਾਂ ਦੇਖਿਆ ਕਿ ਪਲਾਟ ਵਿਚ ਖੜ੍ਹੀ ਉਨ੍ਹਾਂ ਦੀ ਫੋਕਸਵੈਗਨ ਕਾਰ ਨੂੰ ਅੱਗ ਲੱਗੀ ਹੋਈ ਸੀ । ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ । ਸੁਰਜੀਤ ਸਿੰਘ ਨੇ ਇਲਾਕਾ ਵਾਸੀਆਂ ਦੀ ਮਦਦ ਨਾਲ ਅੱਗ ਬੁਝਾਈ ।

ਸੁਰਜੀਤ ਸਿੰਘ ਦਾ ਕਹਿਣਾ ਹੈ ਕਿ ਗੁਆਂਢ ਵਿਚ ਰਹਿਣ ਵਾਲੇ ਜਸਪਾਲ ਸਿੰਘ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਉਨ੍ਹਾਂ ਦੀ ਕਾਰ ਨੂੰ ਅੱਗ ਲਗਾਈ ਹੈ। ਸੁਰਜੀਤ ਨੇ ਦੱਸਿਆ ਕਿ ਘਟਨਾ ਤੋਂ ਕੁਝ ਸਮਾਂ ਪਹਿਲਾਂ ਜਸਪਾਲ ਸਿੰਘ ਨੂੰ ਉਨ੍ਹਾਂ ਦੇ ਪੁਰਾਣੇ ਪਲਾਟ ਵਿੱਚੋਂ ਨਿਕਲਦੇ ਦੇਖਿਆ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਾਬਾ ਦੇ ਏਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੁਰਜੀਤ ਸਿੰਘ ਦੇ ਬਿਆਨ ਉੱਪਰ ਜਸਪਾਲ ਸਿੰਘ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।

Facebook Comments

Trending