ਅਪਰਾਧ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਤਹਿਤ ਟ੍ਰੈਵਲ ਏਜੰਟ ਖਿਲਾਫ਼ ਕੇਸ ਦਰਜ

Published

on

ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਨਕਲੀ ਟ੍ਰੈਵਲ ਏਜੰਟ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਸੁਨੀਲ ਕੁਮਾਰ ਵਾਸੀ ਨਵਾਂਸ਼ਹਿਰ ਦੀ ਦਰਖ਼ਾਸਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸੁਖਵੰਤ ਸਿੰਘ ਵਾਸੀ ਬੰਦਾ ਬਹਾਦਰ ਕਾਲੋਨੀ ਖਿਲਾਫ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਕਤ ਦੋਸ਼ੀ ਨੂੰ ਮਿਲਿਆ। ਕਥਿਤ ਦੋਸ਼ੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ 84 ਹਜ਼ਾਰ ਰੁਪਏ ਦੀ ਨਕਦੀ ਲੈ ਲਈ ਪਰ ਕਥਿਤ ਦੋਸ਼ੀ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ।

ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਕਥਿਤ ਦੋਸ਼ੀ ਅਜੇ ਫਰਾਰ ਹੈ, ਪੁਲਿਸ ਉਸ ਦੀ ਭਾਲ ਕਰ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.