Connect with us

ਅਪਰਾਧ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ

Published

on

Filed a case against a travel agent who cheated by sending him abroad

ਲੁਧਿਆਣਾ :   ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ ਹਜ਼ਾਰਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਬਾਜੜਾ ਕਾਲੋਨੀ ਦੇ ਰਹਿਣ ਵਾਲੇ ਗੁਰਜੀਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ।

ਪੁਲਿਸ ਨੇ ਇਸ ਮਾਮਲੇ ਵਿਚ ਐਫ.ਐਸ.ਸੀ. ਕੰਸਲਟੈਂਟ ਦੇ ਮਾਲਕ ਗੌਰਵ ਕਪੂਰ ਉਰਫ ਚਿਰਾਗ ਕਪੂਰ ਵਾਸੀ ਸ਼ੀਆ ਸ਼ੌਪਿੰਗ ਮਾਲ ਘੁਮਾਰ ਮੰਡੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ। ਇਸ ਲਈ ਉਹ ਕਥਿਤ ਦੋਸ਼ੀ ਨੂੰ ਮਿਲਿਆ।

ਕਥਿਤ ਦੋਸ਼ੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 66 ਹਜ਼ਾਰ 800 ਰੁਪਏ ਦੀ ਨਕਦੀ ਲੈ ਲਈ, ਪਰ ਕਥਿਤ ਦੋਸ਼ੀ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ, ਜਿਸ ‘ਤੇ ਗੁਰਜੀਤ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Facebook Comments

Trending