ਲੁਧਿਆਣਾ : ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਵਲੋਂ ਰਾਹੁਲ ਪੁੱਤਰ ਗੁਰਨੇਕ ਸਿੰਘ ਵਾਸੀ ਅੰਬੇਦਕਰ ਨਗਰ ਖ਼ਿਲਾਫ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਤੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਕਥਿਤ ਦੋਸ਼ੀ ਦਾ ਉਸ ਦੇ ਘਰ ਆਉਣਾ ਜਾਣਾ ਸੀ। ਕਥਿਤ ਦੋਸ਼ੀ ਬੀਤੇ ਦਿਨ ਉਸ ਦੇ ਘਰ ਆਇਆ | ਉਸ ਵੇਲੇ ਉਸ ਦੀ 14 ਸਾਲ ਦੀ ਲੜਕੀ ਘਰ ਵਿਚ ਇਕੱਲੀ ਸੀ, ਕਥਿਤ ਦੋਸ਼ੀ ਨੇ ਉਸ ਦੀ ਲੜਕੀ ਨਾਲ ਛੇੜਖਾਨੀ ਕੀਤੀ ਜਦੋਂ ਉਸ ਦੀ ਲੜਕੀ ਨੇ ਇਸ ਦਾ ਵਿਰੋਧ ਕੀਤਾ ਤਾਂ ਰਾਹੁਲ ਨੇ ਆਪਣੇ ਪਾਸ ਰੱਖਿਆ ਚਾਕੂ ਕੱਢ ਲਿਆ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਨਾਲ ਜਬਰ ਜਨਾਹ ਕੀਤਾ।