Connect with us

ਅਪਰਾਧ

ਨਕਲੀ ਚੋਣ ਅਧਿਕਾਰੀ ਖ਼ਿਲਾਫ਼ ਕੇਸ ਦਰਜ

Published

on

Filed a case against fake election officials

ਲੁਧਿਆਣਾ : ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨਕਲੀ ਚੋਣ ਅਧਿਕਾਰੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਚੋਣ ਅਧਿਕਾਰੀ ਕੁਲਵੰਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਨੇ ਸੰਦੀਪ ਪੁੱਤਰ ਧਨੀ ਰਾਮ ਵਾਸੀ ਰਾਜੀਵ ਗਾਂਧੀ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ਼ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਕਲ ਪੁਆਇੰਟ ਬਿਜਲੀ ਘਰ ਪੋਲਿੰਗ ਸਟੇਸ਼ਨ ‘ਤੇ ਬਤੌਰ ਬੀ.ਐਲ.ਓ. ਤਾਇਨਾਤ ਹੈ। ਉਕਤ ਕਥਿਤ ਦੋਸ਼ੀ ਜੋ ਉੱਥੇ ਆਪਣੇ ਆਪ ਨੂੰ ਬੀ.ਐਲ.ਓ. ਦੱਸ ਕੇ ਵੋਟਰਾਂ ਨੂੰ ਗੁੰਮਰਾਹ ਕਰ ਰਿਹਾ ਹੈ ਤੇ ਕਾਂਗਰਸ ਪਾਰਟੀ ਦੀ ਪਰਚੀ ਬਣਾ ਕੇ ਲੋਕਾਂ ਨੂੰ ਵੰਡ ਰਿਹਾ ਸੀ। ਛਾਪਾਮਾਰੀ ਦੌਰਾਨ ਕਥਿਤ ਦੋਸ਼ੀ ਫ਼ਰਾਰ ਹੋ ਗਿਆ।

Facebook Comments

Trending