ਅਪਰਾਧ

ਅਸ਼ਲੀਲ ਤਸਵੀਰ ਭੇਜ ਕੇ ਕੀਤਾ ਪਰੇਸ਼ਾਨ ਮਨਚਲੇ ਦੇ ਖਿਲਾਫ਼ ਕੇਸ ਦਰਜ

Published

on

ਲੁਧਿਆਣਾ : ਸੋਸ਼ਲ ਮੀਡੀਆ ‘ਤੇ ਅਸ਼ਲੀਲ ਤਸਵੀਰ ਭੇਜ ਕੇ ਮੁਟਿਆਰ ਨੂੰ ਸੈਕਸੁਅਲ ਹਰਾਸਮੈਂਟ ਕਰਨ ਦੇ ਚੱਲਦੇ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਦੁਰਗਾ ਪੁਰੀ ਹੈਬੋਵਾਲ ਦੇ ਰਹਿਣ ਵਾਲੇ ਕ੍ਰਿਸ਼ਨ ਗੋਪਾਲ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਨੇ ਦੱਸਿਆ ਕਿ ਮੁਲਜ਼ਮ ਕ੍ਰਿਸ਼ਨ ਗੋਪਾਲ ਨੇ ਸੋਸ਼ਲ ਮੀਡੀਆ ‘ਤੇ ਉਸ ਨੂੰ ਅਸ਼ਲੀਲ ਤਸਵੀਰ ਭੇਜ ਕੇ ਪ੍ਰੇਸ਼ਾਨ ਕੀਤਾ। ਸ਼ਿਕਾਇਤ ਤੋਂ ਬਾਅਦ ਦੇ ਏਸੀਪੀ ਹਰੀਸ਼ ਬਹਿਲ ਨੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਅਤੇ ਤੱਥਾਂ ਦੇ ਆਧਾਰ ਤੇ ਦੁਰਗਾ ਪੁਰੀ ਹੈਬੋਵਾਲ ਦੇ ਰਹਿਣ ਵਾਲੇ ਕ੍ਰਿਸ਼ਨ ਗੋਪਾਲ ਦੇ ਖ਼ਿਲਾਫ਼ ਐੱਫਆਈਆਰ ਦਰਜ਼ ਕੀਤੀ । ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਜਲਦੀ ਹੀ ਹਿਰਾਸਤ ਵਿੱਚ ਲੈ ਲਿਆ ਜਾਵੇਗਾ ।

Facebook Comments

Trending

Copyright © 2020 Ludhiana Live Media - All Rights Reserved.