ਅਪਰਾਧ
ਵਪਾਰੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ‘ਚ ਕੇਸ ਦਰਜ
Published
3 years agoon
ਲੁਧਿਆਣਾ : ਲੁਧਿਆਣਾ ਦਿੱਲੀ ਮੁੱਖ ਸੜਕ ‘ਤੇ ਗੋਬਿੰਦਗੜ੍ਹ ਨੇੜੇ ਵਪਾਰੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ‘ਚ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਗਰ ਨਗਰ ਦੇ ਰਹਿਣ ਵਾਲੇ ਸੌਰਭ ਜੈਨ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ ਅਤੇ ਇਸ ਸਬੰਧੀ ਪੁਲਿਸ ਵਲੋਂ 8 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਫੈਕਟਰੀ ਸ਼ਾਹਰੁਖ ਸਪੈਸ਼ਲ ਅਲਾਏ ਤੋਂ ਬੀਤੀ ਦੇਰ ਸ਼ਾਮ ਆਪਣੀ ਕਾਰ ਵਿਚ ਘਰ ਆ ਰਿਹਾ ਸੀ ਤੇ ਕਾਰ ਨੂੰ ਡਰਾਈਵਰ ਚਲਾ ਰਿਹਾ ਸੀ। ਉਸ ਦੱਸਿਆ ਕਿ ਜਦੋਂ ਉਹ ਮੁੱਖ ਸੜਕ ‘ਤੇ ਪਹੁੰਚੇ ਤਾਂ 8 ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਉਨ੍ਹਾਂ ਦੀ ਕਾਰ ‘ਤੇ ਹਮਲਾ ਕਰ ਦਿੱਤਾ ਤੇ ਕਾਰ ਦੇ ਪਿੱਛੇ ਰਾਡਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ।
ਉਸ ਨੇ ਦੱਸਿਆ ਕਿ ਜਿਸ ਕਾਰਨ ਕਾਰ ਦੇ ਸ਼ੀਸ਼ੇ ਟੁੱਟ ਗਏ, ਪਰ ਡਰਾਈਵਰ ਵਲੋਂ ਤੁਰੰਤ ਕਾਰ ਭਜਾ ਲਈ। ਕਥਿਤ ਦੋਸ਼ੀ ਸੌਰਭ ਨੂੰ ਅਗਵਾ ਕਰਨ ਬਾਰੇ ਕਹਿ ਰਹੇ ਸਨ। ਸੌਰਭ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
