ਅਪਰਾਧ

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਕੇਸ ਦਰਜ

Published

on

ਲੁਧਿਆਣਾ   :   ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਕ ਮਾਮਲੇ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵੰਦਨਾ ਵਾਸੀ ਕੁਲਦੀਪ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਵੰਦਨਾ ਦੀ ਸ਼ਿਕਾਇਤ ‘ਤੇ ਦੀਪਕ ਸੁਦੇੜਾ, ਬਾਦਲ ਅਤੇ ਪ੍ਰਵੀਨ ਕੁਮਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਦੀਪਕ ਸੁਦੇੜਾ ਨਾਲ ਉਸ ਦੀ ਸ਼ਾਦੀ ਪੰਜ ਸਾਲ ਪਹਿਲਾਂ ਹੋਈ ਸੀ, ਪਰ ਕਥਿਤ ਦੋਸ਼ੀਆਂ ਵਲੋਂ ਬਾਅਦ ਵਿਚ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ‘ਤੇ ਉਸਨੇ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਹ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.