ਪੰਜਾਬ ਨਿਊਜ਼
ਜਾਣੋ ਕੌਣ ਹੈ ਉਹ ਕੁੜੀ ਜਿਸ ਨਾਲ ਭਗਵੰਤ ਮਾਨ ਲੈਣਗੇ ਫੇਰੇ, ਕਿੱਥੇ ਹੋਵੇਗਾ ਵਿਆਹ, ਕੌਣ ਹੋਵੇਗਾ ਸ਼ਾਮਲ
Published
3 years agoon

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 48 ਵਰ੍ਹਿਆਂ ਦੀ ਉਮਰ ਵਿਚ ਕੱਲ੍ਹ 7 ਜੁਲਾਈ ਨੂੰ ਦੂਜਾ ਵਿਆਹ ਕਰਨ ਜਾ ਰਹੇ ਹਨ। ਇਹ ਵਿਆਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਤੇ ਹੋਵੇਗਾ। ਜਿਸ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਪੰਜਾਬ ਦੀ ਸਮੁੱਚੀ ਕੈਬਨਿਟ ਤੋਂ ਇਲਾਵਾ ਕੁੱਝ ਸੀਨੀਅਰ ਆਗੂਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ।
ਜਿਸ ਕੁੜੀ ਨਾਲ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ, ਉਨ੍ਹਾਂ ਦੇ ਨਾਮ ਗੁਰਪ੍ਰੀਤ ਕੌਰ ਹੈ ਅਤੇ ਉਹ ਪੇਸ਼ੇ ਵਜੋਂ ਡਾਕਟਰ ਹਨ। ਦੱਸਿਆ ਜਾ ਰਿਹਾ ਹੈ ਕਿ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਇਸ ਰਿਸ਼ਤੇ ਨੂੰ ਭਗਵੰਤ ਮਾਨ ਹੁਰਾਂ ਦੀ ਮਾਂ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਹੀ ਤੈਅ ਕੀਤਾ ਹੈ। ਪਰਿਵਾਰ ਦੇ ਕਹਿਣ ’ਤੇ ਹੀ ਮੁੱਖ ਮੰਤਰੀ ਨੇ ਵਿਆਹ ਲਈ ਸਹਿਮਤੀ ਪ੍ਰਗਟਾਈ ਹੈ।
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦਾ 6 ਸਾਲ ਪਹਿਲਾਂ 2015 ਵਿਚ ਤਲਾਕ ਹੋ ਗਿਆ ਸੀ। ਪਹਿਲੇ ਵਿਆਹ ਵਿਚ ਮਾਨ ਦੇ ਦੋ ਬੱਚੇ ਹਨ, ਜਿਹੜੇ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿਚ ਵੀ ਸ਼ਾਮਲ ਹੋਏ ਸਨ। ਤਲਾਕ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੱਚੇ ਅਮਰੀਕਾ ਚਲੇ ਗਏ ਸਨ।
ਭਗਵੰਤ ਮਾਨ ਦਾ ਵਿਆਹ ਸਿੱਖ ਰੀਤੀ-ਰਿਵਾਜ਼ਾਂ ਅਨੁਸਾਰ ਹੋਵੇਗਾ, ਜਿਸ ਨੂੰ ਮੁੱਖ ਰੱਖਦਿਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਵਿਆਹ ਦਾ ਖਰਚਾ ਖੁਦ ਚੁੱਕ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਮਾਨ ਦੇ ਵਿਆਹ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਿਰ ਹੈ। ਰਾਘਵ ਚੱਢਾ ਖੁਦ ਸਾਰੀਆਂ ਤਿਆਰੀਆਂ ਕਰ ਰਹੇ ਹਨ।
You may like
-
ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ
-
SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ
-
ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਬਰਸੀ ‘ਤੇ ਲਗਾਇਆ ਖ਼ੂਨਦਾਨ ਕੈਂਪ
-
ਡੀ.ਸੀ. ਤੇ ਪੁਲਿਸ ਕਮਿਸ਼ਨਰ ਨੇ ਪਰਮਜੀਤ ਪੰਮ ਦਾ ਗੀਤ `ਸ਼ਹੀਦ ਊਧਮ ਸਿੰਘ` ਕੀਤਾ ਰਿਲੀਜ਼
-
ਅੱਜ ਤੋਂ ਪੰਜਾਬ ’ਚ ਆਨਲਾਈਨ ਮਿਲਣਗੇ ਈ-ਅਸ਼ਟਾਮ
-
ਪੀ.ਏ.ਯੂ ਦੀ ਟੀਮ ਨੇ ਨਰਮੇ ਦੇ ਖੇਤਾਂ ਦਾ ਕੀਤਾ ਸਰਵੇਖਣ