Connect with us

ਅਪਰਾਧ

ਪੰਜਾਬ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਖ਼ਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

Published

on

FIR filed against former Punjab MLA Kuldeep Singh Vaid, know the whole case

ਲੁਧਿਆਣਾ : ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ‘ਤੇ ਤੈਅ ਲਿਮਟ ਤੋਂ ਵੱਧ ਸ਼.ਰਾ.ਬ ਰੱਖਣ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਘਰੋਂ ਭਾਰਤੀ ਅਤੇ ਵਿਦੇਸ਼ੀ ਸ਼.ਰਾ.ਬ ਦੀਆਂ 73 ਬੋ.ਤ.ਲਾਂ ਬਰਾਮਦ ਹੋਈਆਂ ਸਨ। ਇਹ ਐੱਫ. ਆਈ. ਆਰ. ਐਕਸਾਈਜ਼ ਐਕਟ ਤਹਿਤ ਦਰਜ ਕੀਤੀ ਗਈ ਹੈ।

ਇਹ ਵੀ ਪਤਾ ਲੱਗਾ ਹੈ ਕਿ ਕੁਲਦੀਪ ਸਿੰਘ ਵੈਦ ਅਤੇ ਉਨ੍ਹਾਂ ਦੇ ਪੁੱਤਰ ਕੋਲ ਇਸ ਸਬੰਧੀ ਲਾਇਸੈਂਸ ਵੀ ਸਨ ਪਰ ਤੈਅ ਲਿਮਟ ਤੋਂ ਵੱਧ ਸ਼ਰਾਬ ਬਰਾਮਦ ਹੋਣ ਕਾਰਨ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਬੀਤੇ ਦਿਨ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਹ ਛਾਪੇਮਾਰੀ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ‘ਚ ਕੀਤੀ ਗਈ ਸੀ।

Facebook Comments

Trending