ਪੰਜਾਬੀ
ਮੁਫ਼ਤ ਕਣਕ ਵੰਡਣ ਬਦਲੇ ਪੈਸੇ ਲੈਣ ਵਾਲੇ ਡਿੱਪੂ ਹੋਲਡਰਾਂ ਖ਼ਿਲਾਫ਼ ਹੋਵੇਗੀ FIR
Published
2 years agoon

ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਫੂਡ ਸਪਲਾਈ ਵਿਭਾਗ ਵੱਲੋਂ ਮੁੱਖ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲੱਗਭਗ ਪੌਣੇ 5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਜਲਦ ਹੀ ਮੁਫ਼ਤ ਕਣਕ ਵੰਡਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਫੂਡ ਸਪਲਾਈ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕਣਕ ਵੰਡਣ ਸਬੰਧੀ ਜੰਗੀ ਪੱਧਰ ’ਤੇ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਇਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਯੋਜਨਾ ਨਾਲ ਜੁੜੇ ਪਰਿਵਾਰਾਂ ਨੂੰ ਅਕਤੂਬਰ 2022 ਤੋਂ ਲੈ ਕੇ 31 ਮਾਰਚ 2023 ਤੱਕ ਦੇ 6 ਮਹੀਨਿਆਂ ਦੀ ਮੁਫ਼ਤ ਕਣਕ ਦਾ ਲਾਭ ਦਿੱਤਾ ਜਾਵੇਗਾ। ਯੋਜਨਾ ਮੁਤਾਬਕ ਰਾਸ਼ਨ ਕਾਰਡ ਦਰਜ ਹਰੇਕ ਮੈਂਬਰ ਨੂੰ ਪ੍ਰਤੀ ਮਹੀਨੇ 5 ਕਿਲੋ ਦੇ ਹਿਸਾਬ ਨਾਲ 6 ਮਹੀਨਿਆਂ ਦੀ 30 ਕਿਲੋ ਕਣਕ ਦਿੱਤੀ ਜਾਣੀ ਹੈ।
ਕਾਬਿਲੇ-ਗੌਰ ਹੈ ਕਿ ਕੇਂਦਰ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਗਏ ਹੁਕਮਾਂ ਮੁਤਾਬਕ ਕਣਕ ਦੇ ਬਦਲੇ ’ਚ ਲਾਭਾਪਾਤਰ ਪਰਿਵਾਰਾਂ ਤੋਂ ਇਕ ਰੁਪਏ ਵੀ ਚਾਰਜ ਕਰਨ ਵਾਲੇ ਡਿਪੂ ਹੋਲਡਰਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਸਮੇਤ ਡਿਪੂ ਦਾ ਲਾਇਸੈਂਸ ਰੱਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਖਾਦ ਅਤੇ ਅਪੂਰਤੀ ਵਿਭਾਗ ਦੀ ਕੰਟਰੋਲਰ ਮੀਨਾਕਸ਼ੀ ਨੇ ਰਾਸ਼ਨ ਕਾਰਡ ਧਾਰਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਵੰਡੀ ਜਾਣ ਵਾਲੀ ਕਣਕ ਦੇ ਬਦਲੇ ਕਿਸੇ ਵੀ ਡਿਪੂ ਹੋਲਡਰ ਨੂੰ ਇਕ ਰੁਪਿਆ ਵੀ ਨਾ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਲਾਭਪਾਤਰ ਨੂੰ 6 ਮਹੀਨਿਆਂ ਲਈ ਬਿਲਕੁਲ ਮੁਫ਼ਤ ਕਣਕ ਦਾ ਲਾਭ ਦਿੱਤਾ ਜਾਵੇਗਾ।
You may like
-
ਪੰਜਾਬ ਸਰਕਾਰ Deport ਮਾਮਲੇ ‘ਚ ਸਖ਼ਤ, ਕਈ ਟਰੈਵਲ ਏਜੰਟਾਂ ਖਿਲਾਫ ਦਰਜ FIR
-
ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮੁਫਤ ਕਣਕ ਦੇਣ ਸਬੰਧੀ ਵੱਡੀ ਖਬਰ
-
ਪੰਜਾਬ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ ਐਫ.ਆਈ.ਆਰ ਦਰਜ਼
-
ਹੁਣ ਪੰਜਾਬ ‘ਚ ਕਾਨੂੰਗੋ ਤੇ ਪਟਵਾਰੀਆਂ ‘ਤੇ ਸਿੱਧੀ ਦਰਜ ਹੋਵੇਗੀ FIR, ਜਾਣੋ ਪੂਰਾ ਮਾਮਲਾ
-
ਆਬਜ਼ਰਵੇਸ਼ਨ ਹੋਮ ‘ਚ ਬੰਦ ਨਾਬਾਲਗਾਂ ਦੀਆਂ ਕਰਤੂਤਾਂ! 10 ਤੇ FIR ਦਰਜ਼
-
ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੀ ਛੱਤ ਡਿੱਗਣ ਦੇ ਮੈਜਿਸਟ੍ਰੇਟ ਜਾਂਚ ਦੇ ਵੀ ਹੁਕਮ ਜਾਰੀ