ਅੰਮ੍ਰਿਤਸਰ : ਅੱਜ ਦੀ ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਹੈ।
ਪਤਾ ਲੱਗਾ ਹੈ ਕਿ ਦਲ ਖਾਲਸਾ ਨਾਲ ਜੁੜੇ ਇਕ ਵਿਅਕਤੀ ਨੇ ਸੁਖਬੀਰ ਬਾਦਲ ‘ਤੇ ਗੋਲੀਆਂ ਚਲਾਈਆਂ ਹਨ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਭਗਦੜ ਮੱਚ ਗਈ।ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਅਨੁਸਾਰ ਸੇਵਾ ਦੇ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂ ਵੀ ਆਪਣੀ ਸਜ਼ਾ ਭੁਗਤਣ ਲਈ ਪੁੱਜੇ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਹੱਥ ਵਿੱਚ ਬਰਸ਼ਾ ਫੜਿਆ ਹੋਇਆ ਸੀ ਅਤੇ ਗਲੇ ਵਿੱਚ ਤਖ਼ਤੀ ਲਟਕਾਈ ਹੋਈ ਹੈ। ਸੁਖਬੀਰ ਸਿੰਘ ਬਾਦਲ ਨੇ ਸੇਵਾਦਾਰਾਂ ਦੀ ਵਰਦੀ ਪਾਈ ਹੋਈ ਹੈ। ਸੁਖਬੀਰ ਬਾਦਲ ਨੇ ਕੱਲ੍ਹ ਇੱਥੇ ਸੇਵਾ ਵੀ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਭਾਂਡੇ ਵੀ ਸਾਫ਼ ਕੀਤੇ।