Connect with us

ਅਪਰਾਧ

ਪੰਜ ਹਥਿਆਰਬੰਦ ਲੁਟੇਰੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ

Published

on

Accused assaulted police in Ludhiana, two arrested on spot

ਲੁਧਿਆਣਾ : ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕੱਕਾ ਨੇੜੇ ਪੰਜ ਹਥਿਆਰਬੰਦ ਲੁਟੇਰੇ ਕਾਰ ਸਵਾਰ ਨੂੰ ਜ਼ਖ਼ਮੀ ਕਰਨ ਉਪਰੰਤ 50 ਹਜ਼ਾਰ ਦੀ ਨਕਦੀ, ਮੋਬਾਈਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਮਹੀਨਿਆਂ ਬਾਅਦ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਉਹ ਆਪਣੇ ਘਰ ਤੋਂ ਕੱਕਾ ਰੋਡ ‘ਤੇ ਕਾਰ ‘ਤੇ ਜਾ ਰਿਹਾ ਸੀ ਕਿ ਇਕ ਲੁਟੇਰੇ ਨੇ ਉਸ ਨੂੰ ਹੱਥ ਦੇ ਕੇ ਰੋਕ ਲਿਆ। ਉਕਤ ਲੁਟੇਰਾ ਉਸ ਨਾਲ ਗੱਲਬਾਤ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਦੇ ਚਾਰ ਸਾਥੀ ਹੋਰ ਆ ਗਏ ਅਤੇ ਉਸ ਪਾਸੋਂ ਨਕਦੀ ਦੀ ਮੰਗ ਕੀਤੀ।

ਜਦੋਂ ਉਸਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਲੁਟੇਰਿਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਸ ਦੀ ਕਾਰ ਵਿਚ ਪਈ ਪੰਜਾਹ ਹਜ਼ਾਰ ਦੀ ਨਕਦੀ, ਮੋਬਾਈਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਪਿਛਲੇ ਪੰਜ ਮਹੀਨਿਆਂ ਤੋਂ ਸ਼ਿਕਾਇਤਕਰਤਾ ਹਸਪਤਾਲ ਵਿਚ ਜੇਰੇ ਇਲਾਜ ਸੀ। ਪੁਲਿਸ ਵਲੋਂ ਹੁਣ ਪੰਜ ਮਹੀਨਿਆਂ ਬਾਅਦ ਹੀ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ।

Facebook Comments

Trending