ਪੰਜਾਬੀ

ਚੋਣਾਂ ਦੇ ਮੱਦੇਨਜ਼ਰ ਹਲਕੇ ਆਤਮ ਨਗਰ ‘ਚ ਪੁਲਿਸ ਵਲੋਂ ਫਲੈਗ ਮਾਰਚ

Published

on

ਲੁਧਿਆਣਾ :   ਹਲਕਾ ਆਤਮ ਨਗਰ ਵਿਚ ਪਿਛਲੇ ਦਿਨੀਂ ਹੋਈਆਂ ਲੜਾਈ ਦੀਆਂ ਘਟਨਾ ਦੇ ਮੱਦੇਨਜ਼ਰ ਪੁਲਿਸ ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਤੇ ਇਸ ਤਹਿਤ ਪੁਲਿਸ ਵਲੋਂ ਇਸ ਹਲਕੇ ਦੇ ਵੱਖ ਵੱਖ ਇਲਾਕਿਆਂ ਵਿਚ ਫਲੈਗ ਮਾਰਚ ਕੀਤਾ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਵੋਟਰਾਂ ਦੇ ਮਨਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਲੈ ਕੇ ਕੀਤੀ ਗਈ।

ਚੋਣ ਅਧਿਕਾਰੀ ਪੂਨਮਪ੍ਰੀਤ ਕੌਰ ਵੀ ਇਸ ਮੌਕੇ ‘ਤੇ ਮੌਜੂਦ ਸਨ। ਪੁਲਿਸ ਵਲੋਂ ਵੱਖ ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਵੀ ਕੀਤਾ ਗਿਆ ਤੇ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਸਤੂਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਲਈ ਲੋਕਾਂ ਨੂੰ ਬੇਨਤੀ ਕੀਤੀ ਗਈ।

ਇਸ ਮੌਕੇ ਪੁਲਿਸ ਦੇ ਉੱਚ ਅਧਿਕਾਰੀ ਵੀ ਪੁਲਿਸ ਫੋਰਸ ਦੇ ਨਾਲ ਮੌਜੂਦ ਸਨ। ਪਿਛਲੇ ਦਿਨੀਂ ਆਤਮ ਨਗਰ ਹਲਕੇ ਵਿਚ ਹੋਰਡਿੰਗ ਨੂੰ ਲੈ ਕੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਲੜਾਈ-ਝਗੜੇ ਕੀਤੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਸਨ, ਜਿਸ ਨੂੰ ਵੇਖਦਿਆਂ ਹੋਇਆਂ ਪੁਲਿਸ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

 

Facebook Comments

Trending

Copyright © 2020 Ludhiana Live Media - All Rights Reserved.