ਪੰਜਾਬ ਨਿਊਜ਼

ਰੋਪੜ ‘ਚ ਬਣੇ ਹ/ੜ੍ਹ ਵਰਗੇ ਹਾਲਾਤ, ਹਾਈ ਅਲਰਟ ਜਾਰੀ, ਰੇਲ ਸੇਵਾਵਾਂ ਰੱਦ

Published

on

ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਵਿਚ ਪੈ ਰਹੀ ਭਾਰੀ ਬਾਰਿਸ਼ ਦੇ ਕਾਰਨ ਕਈ ਥਾਵਾਂ ‘ਤੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਰੂਪਨਗਰ ਦੇ ਐੱਸ. ਡੀ. ਐੱਮ. ਰੂਪਨਗਰ ਹਰਬੰਸ ਸਿੰਘ ਵੱਲੋਂ ਨੁਕਸਾਨੇ ਗਏ ਰਾਧਾ ਸੁਆਮੀ ਪਟਵਾਰਖਾਨਾ ਰੋਡ ਸਮੇਤ ਸ਼ਹਿਰਾਂ ਅਤੇ ਪਿੰਡਾਂ ਦਾ ਦੌਰਾ ਕੀਤਾ ਗਿਆ, ਤਾਂ ਜੋ ਬਾਰਿਸ਼ ਰੁਕਣ ਉਤੇ ਪ੍ਰਭਾਵਿਤ ਸੜਕਾਂ ਨੂੰ ਮੁੜ ਚਲਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਈ. ਆਈ. ਟੀ. ਰੂਪਨਗਰ ਅਤੇ ਬਰਸਾਤੀ ਬੁਧਕੀ ਨਦੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਮੁਖੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਵੱਧ ਤੋਂ ਵੱਧ ਸੰਪਰਕ ਕਾਇਮ ਰੱਖਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਜਾਨੀ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ।

ਉਥੇ ਹੀ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਭਾਰੀ ਬਾਰਿਸ਼ ਦੌਰਾਨ ਬਿਨਾਂ ਲੋੜ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ਉਤੇ ਕੰਟਰੋਲ ਰੂਮ 01881-221157 ਉਤੇ ਸੰਪਰਕ ਕੀਤਾ ਜਾਵੇ।

ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਫੂਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕੀਤਾ ਕਿ ਬਾਰਿਸ਼ ਦੌਰਾਨ ਲੋੜ ਪੈਣ ‘ਤੇ ਹੈਲਪਲਾਈਨ ਨੰਬਰ-112 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦਾ ਜਾਇਜ਼ਾ ਲੈਣ ਮਗਰੋਂ ਰੋਪੜ ਵਿਚ ਹੋ ਰਹੀ ਭਾਰੀ ਬਾਰਿਸ਼ ਨੂੰ ਵੇਖਦੇ ਹੋਏ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਰੇਲਵੇ ਸੇਵਾਵਾਂ ਰੱਦ ਕੀਤੀਆਂ ਗਈਆਂ ਹਨ।

Facebook Comments

Trending

Copyright © 2020 Ludhiana Live Media - All Rights Reserved.