Connect with us

ਲੁਧਿਆਣਾ ਨਿਊਜ਼

ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਉਂਡੇਸ਼ਨ ਨੇ ਪਰਾਲੀ ਦੀ ਉਚਿਤ ਸੰਭਾਲ ਬਾਰੇ ਰਾਏਕੋਟ ਦੇ 34 ਪਿੰਡਾਂ ਨੂੰ ਅਪਣਾਇਆ

Published

on

ਦੱਧਾਹੂਰ/ਰਾਏਕੋਟ (ਲੁਧਿਆਣਾ)– ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਚੰਗੀ ਸਿਹਤ, ਸਾਫ਼ ਵਾਤਾਵਰਣ ਅਤੇ ਤੰਦਰੁਸਤ ਜੀਵਨ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਸਾਰਥਿਕ ਨਤੀਜੇ ਮਿਲਣੇ ਸ਼ੁਰੂ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਅਤੇ ਵਾਤਾਵਰਣ ਨੂੰ ਬਚਾਉਣ ਦੇ ਸੱਦੇ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹੁਣ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆਉਣ ਲੱਗੀਆਂ ਹਨ। ਇਸੇ ਕੜੀ ਤਹਿਤ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਉਂਡੇਸ਼ਨ ਜਲਾਲਦੀਵਾਲ ਵੱਲੋਂ ਬੀ. ਪੀ. ਸੀ. ਐੱਲ., ਰਾਇਲ ਇੰਨਫੀਲਡ ਅਤੇ ਸੀ. ਆਈ. ਆਈ. ਫਾਉਂਡੇਸ਼ਨ ਦੇ ਸਹਿਯੋਗ ਨਾਲ ਪਿੰਡ ਦੱਧਾਹੂਰ ਵਿਖੇ ਵਿਸ਼ਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ।

for proper management of straw gadri baba dulla singh giani nihal singh foundation adopts 34 villages of raikot

ਦੱਸਣਯੋਗ ਹੈ ਕਿ ਇਸ ਸਮਾਗਮ ਦੀ ਪ੍ਰਮੁੱਖ ਪ੍ਰਬੰਧਕ ਸੰਸਥਾ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਉਂਡੇਸ਼ਨ ਜਲਾਲਦੀਵਾਲ ਵੱਲੋਂ ਇਸ ਸਮਾਗਮ ਦੌਰਾਨ ਇਲਾਕੇ ਦੇ 34 ਪਿੰਡਾਂ ਨੂੰ ਪਰਾਲੀ ਦੇ ਉਚਿਤ ਪ੍ਰਬੰਧਨ ਸੰਬੰਧੀ ਅਪਣਾਉਣ ਦਾ ਐਲਾਨ ਕੀਤਾ ਗਿਆ। ਫਾਉਂਡੇਸ਼ਨ ਦੇ ਡਾਇਰੈਕਟਰਾਂ ਸ੍ਰ. ਐੱਚ. ਐੱਸ. ਸਿੱਧੂ ਅਤੇ ਸ੍ਰ. ਤੋਤਾ ਸਿੰਘ ਨੇ ਦੱਸਿਆ ਕਿ ਉਨਾਂ ਦੀ ਫਾਉਂਡੇਸ਼ਨ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਨੂੰ ਧਰਤੀ ਦੇ ਵਿੱਚ ਹੀ ਵਾਹੁਣ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਪਿੰਡ-ਪਿੰਡ ਜਾ ਕੇ ਸਿਖ਼ਲਾਈ ਦੇਣ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕਰਾਉਣ ਦਾ ਕੰਮ ਵੀ ਕਰਦੇ ਹਨ।

for proper management of straw gadri baba dulla singh giani nihal singh foundation adopts 34 villages of raikot

ਉਨਾਂ ਕਿਹਾ ਕਿ ਫਸਲਾਂ ਦੀ ਵਾਢੀ ਦੌਰਾਨ ਉਨਾਂ ਦੀ ਟੀਮ ਦੇ ਮੈਂਬਰ ਕਈ-ਕਈ ਦਿਨ ਪਿੰਡਾਂ ਵਿੱਚ ਰਹਿ ਕੇ ਕਿਸਾਨਾਂ ਨੂੰ ਤਕਨੀਕੀ ਸਹਾਇਤਾ ਵੀ ਦਿੰਦੇ ਹਨ। ਉਨਾਂ ਕਿਹਾ ਕਿ ਉਨਾਂ ਨੇ ਇਹ ਕੰਮ ਪੰਜ ਸਾਲ ਪਹਿਲਾਂ 1 ਪਿੰਡ ਤੋਂ ਸ਼ੁਰੂ ਕੀਤਾ ਸੀ, ਹੁਣ ਇਹ ਗਿਣਤੀ 34 ਪਿੰਡਾਂ ਤੱਕ ਪਹੁੰਚ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਇਸ ਵਾਰ ਉਹ ਇਨਾਂ ਪਿੰਡਾਂ ਵਿੱਚ ਹਵਾ ਦੀ ਗੁਣਵੱਤਾ ਬਾਰੇ ਪਤਾ ਲਗਾਉਣ ਲਈ ਏਅਰ ਕੁਆਲਿਟੀ ਚੈੱਕ ਮਸ਼ੀਨਾਂ ਸਥਾਪਤ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੀ ਜਾਂਚ ਬਾਰੇ ਵੀ ਕੰਮ ਕਰ ਰਹੇ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਰਾਏਕੋਟ ਦੇ ਐੱਸ. ਡੀ. ਐੱਮ. ਸ੍ਰੀ ਹਿਮਾਂਸ਼ੂ ਗੁਪਤਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਸੱਦੇ ‘ਤੇ ਪਰਾਲੀ ਨੂੰ ਸਾੜਨ ਦੀ ਬਿਜਾਏ ਇਸ ਦੇ ਉੱਚਿਤ ਪ੍ਰਬੰਧਨ ਲਈ ਸਹਿਯੋਗ ਕਰਨ।

for proper management of straw gadri baba dulla singh giani nihal singh foundation adopts 34 villages of raikot

ਪਿੰਡ ਦੱਧਾਹੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਮਾਗਮ ਮੌਕੇ ਪ੍ਰਸਿੱਧ ਪੱਤਰਕਾਰ ਸ੍ਰ. ਬਲਤੇਜ ਸਿੰਘ ਪੰਨੂੰ, ਸੀ. ਆਈ. ਆਈ. ਦੇ ਨੁਮਾਇੰਦੇ ਸ੍ਰੀਮਤੀ ਸੀਮਾ ਅਰੋੜਾ, ਸ੍ਰੀ ਅੰਕੁਰ ਗੰਭੀਰ ਬੀ. ਪੀ. ਸੀ, ਐੱਲ,. ਪੀ. ਏ. ਯੂ. ਤੋਂ ਡਾ. ਜਸਕਰਨ ਸਿੰਘ ਮਾਹਲ, ਡਾ. ਮਨਪ੍ਰੀਤ ਸਿੰਘ ਹੈੱਡ ਫਾਰਮ ਮਸ਼ੀਨਰੀ, ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਬਲਦੇਵ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਪ੍ਰਿੰਸੀਪਲ ਸ੍ਰ. ਸੰਤੋਖ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਕਈ ਪੰਚਾਇਤਾਂ ਦੇ ਨੁਮਾਇੰਦੇ, ਆਮ ਲੋਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ, ਜਿਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤੀ ਸੰਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

Facebook Comments

Trending