ਪੰਜਾਬੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ, ਟੀਮਾਂ ਵੱਲੋਂ ਪਿੰਡਾ ਦਾ ਦੌਰਾ

Published

on

ਲੁਧਿਆਣਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਸ੍ਰੀ ਰਮਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋ ਜਾਰੀ ਹਦਾਇਤਾਂ ਅਨੁਸਾਰ ਕੌਮੀ ਪੱਧਰ ‘ਤੇ ‘ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਮੁਹਿੰਮ ਰਾਹੀਂ ਨਾਗਰਿਕਾਂ ਦਾ ਸਸ਼ਕਤੀਕਰਨ’  ਅਧੀਨ ਭਾਰਤ ਦੇ ਹਰੇਕ ਪਿੰਡ ਅਤੇ ਸਮਾਜ ਦੇ ਹਰੇਕ ਵਰਗ ਤੱਕ ਪੁੰਹਚ ਕਰਨ ਲਈ ਕਾਨੂੰਨੀ ਸੇਵਾਵਾਂ ਅਥਾਰਟੀ ਦੀਆ ਟੀਮਾਂ ਮੁਫਤ ਕਾਨੂੰਨੀ ਸਲਾਹ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਪਹੁੰਚ ਕਰਨਗੀਆਂ।

ਇਸ ਤੋ ਇਲਾਵਾ ‘ਹੱਕ ਹਮਾਰਾ ਵੀ ਤੋ ਹੈ 75 ਮੁਹਿੰਮ’ ਅਧੀਨ ਭਾਰਤ ਦੀ ਹਰੇਕ ਜ਼ੇਲ੍ਹ ਵਿਚ ਹਰ ਕੈਦੀ ਨੂੰ ਮੁਫਤ ਕਾਨੂੰਨੀ ਸਲਾਹ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਟੀਮਾਂ ਪੁੰਹਚ ਕਰਨਗੀਆ। ਜ਼ਿਕਰਯੋਗ ਹੈ ਕਿ ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋ ਜਾਰੀ ਉਕਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਵਿੱਚ ਅੱਜ ਇਸ ਮੁਹਿੰਮ ਤਹਿਤ  ਕੁੱਲ 26 ਟੀਮਾਂ ਗਠਿਤ ਕੀਤੀਆ ਗਈਆ ਹਨ।

ਸ੍ਰੀ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਅੱਗੇ ਦੱਸਿਆ ਕਿ ਗਠਿਤ ਕੀਤੀਆਂ ਗਈਆਂ ਵੱਖ-ਵੱਖ 26 ਟੀਮਾਂ ਵੱਲੋਂ ਅੱਜ ਕੁੱਲ 79 ਪਿੰਡਾ ਦਾ ਦੌਰਾ ਕੀਤਾ ਗਿਆ ਅਤੇ ਜ਼ਿਲ੍ਹਾ ਕਾਨੰਨੀ ਸੇਵਾਵਾਂ ਅਥਾਰਟੀ ਦੁਆਰਾ ਚਲਾਈਆ ਜਾ ਰਹੀਆ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਤੋ ਇਲਾਵਾ ਵੱਖ-ਵੱਖ ਸਕੂਲਾਂ, ਕਾਲਜਾਂ ਦਾ ਵੀ  ਦੌਰਾ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ, ਬਾਲ ਘਰਾਂ ਅਤੇ ਬੋਰਸਟਲ ਜ਼ੇਲ੍ਹ ਦਾ ਦੌਰਾ ਕਰਨ ਲਈ ਵੀ ਕੁੱਲ 17 ਟੀਮਾਂ ਦਾ ਗਠਨ ਕੀਤਾ ਗਿਆ ਜੋ ਕਿ ਭਲਕੇ ਪਹਿਲੀ ਨਵੰਬਰ ਤੋਂ 11 ਨਵੰਬਰ, 2022 ਤੱਕ ਰੋਜ਼ਾਨਾ ਜੇਲ੍ਹਾਂ ਦਾ ਦੋਰਾ ਕਰਨਗੀਆ ਅਤੇ ਕੈਦੀਆਂ ਨੂੰ ਬਣਦੀ ਮੁਫਤ ਕਾਨੂੰਨੀ ਸਲਾਹ ਅਤੇ ਸਹਾਇਤਾ ਪ੍ਰਦਾਨ ਕਰਨਗੀਆ। ਉਨ੍ਹਾਂ ਇਹ ਵੀ ਦੱਸਿਆ ਕਿ 12 ਨਵੰਬਰ, 2022 ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.