ਪੰਜਾਬ ਨਿਊਜ਼

ਸਾਬਕਾ ਫ਼ੌਜ ਮੁਖੀ ਜਨਰਲ ਜੇ. ਜੇ. ਸਿੰਘ ਭਾਜਪਾ ‘ਚ ਸ਼ਾਮਲ

Published

on

ਚੰਡੀਗੜ੍ਹ :   ਸਾਬਕਾ ਫ਼ੌਜ ਮੁਖੀ ਜਨਰਲ ਜੇ. ਜੇ. ਸਿੰਘ ਮੰਗਲਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ ‘ਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸਣੇ ਹੋਰ ਭਾਜਪਾ ਨੇਤਾਵਾਂ ਦੀ ਹਾਜ਼ਰੀ ‘ਚ ਪਾਰਟੀ ਦੀ ਮੈਂਬਰਸ਼ਿਪ ਕਬੂਲ ਕੀਤੀ। ਸ਼ੇਖਾਵਤ ਨੇ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮਿਲ ਕੇ ਜਨਰਲ ਜੇ. ਜੇ. ਸਿੰਘ ਦਾ ਪਾਰਟੀ ‘ਚ ਸਵਾਗਤ ਕੀਤਾ।

ਸਾਬਕਾ ਫ਼ੌਜ ਮੁਖੀ ਨੇ ਸਾਲ 2018 ‘ਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਸੀ। ਜਨਰਲ ਜੇ. ਜੇ. ਸਿੰਘ ਸਾਲ 2017 ‘ਚ ਅਕਾਲੀ ਦਲ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਵਿਧਾਨ ਸਭਾ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Facebook Comments

Trending

Copyright © 2020 Ludhiana Live Media - All Rights Reserved.