Connect with us

ਪੰਜਾਬ ਨਿਊਜ਼

ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਪੁੱਤਰ ਸਮੇਤ ਅਕਾਲੀ ਦਲ ’ਚ ਸ਼ਾਮਲ

Published

on

Former Cabinet Minister Madan Mohan Mittal joins Akali Dal including his son

ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਆਪਣੇ ਸਪੁੱਤਰ ਅਤੇ ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਸਮੇਤ ਭਾਜਪਾ ਨੂੰ ਝਟਕਾ ਦਿੰਦੇ ਹੋਏ ਅਕਾਲੀ ਦਲ ’ਚ ਸ਼ਾਮਲ ਹੋ ਗਏ।

ਸਥਾਨਕ ਮਾਡਲ ਟਾਊਨ ਵਿਖੇ ਸਥਿਤ ਆਪਣੀ ਰਿਹਾਇਸ਼ ਵਿਖੇ ਭਰਵੀਂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਦਨ ਮੋਹਨ ਮਿੱਤਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ 1962 ਤੋਂ ਭਾਜਪਾ ਨਾਲ ਜੁੜੇ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪਾਰਟੀ ਦੀ ਸੇਵਾ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਉਹ ਆਪਣੀ ਮਾਂ ਪਾਰਟੀ ਤੋਂ ਵੱਖ ਹੋ ਰਹੇ ਹਨ।

ਉਨ੍ਹਾਂ ਭਰੇ ਮਨ ਨਾਲ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਉਮਰ ਦੇ ਤਕਾਜ਼ੇ ਨੂੰ ਦੇਖਦਿਆਂ ਉਨ੍ਹਾਂ ਦੀ ਟਿਕਟ ਕੱਟ ਕੇ ਪਰਮਿੰਦਰ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਸੀ ਪਰ ਇਸ ਵਾਰ ਉਨ੍ਹਾਂ ਨੂੰ ਆਸ ਸੀ ਕਿ ਪਾਰਟੀ ਉਨ੍ਹਾਂ ਦੇ ਪਰਿਵਾਰ ਨੂੰ ਇਸ ਵਾਰ ਟਿਕਟ ਜ਼ਰੂਰ ਦੇਵੇਗੀ।

ਜਾਣਕਾਰੀ ਮੁਤਾਬਕ ਐਡਵੋਕੇਟ ਅਰਵਿੰਦ ਮਿੱਤਲ ਬਸਪਾ ਚੋਣ ਨਿਸ਼ਾਨ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਚੋਣ ਲੜ ਸਕਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਇਹ ਸੀਟ ਬਸਪਾ ਦੇ ਖਾਤੇ ’ਚ ਆਈ ਸੀ ਅਤੇ ਬਸਪਾ ਵੱਲੋਂ ਇਥੋਂ ਸ਼ਿਵ ਸੈਨਾ ਛੱਡ ਕੇ ਆਏ ਨਿਤਿਨ ਨੰਦਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਸੀ।

Facebook Comments

Trending