Connect with us

ਪੰਜਾਬ ਨਿਊਜ਼

ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਜੋਗਿੰਦਰ ਭੋਆ ਗ੍ਰਿਫ਼ਤਾਰ

Published

on

Former Congress MLA Joginder Bhoja arrested in illegal mining case

ਚੰਡੀਗੜ੍ਹ : ਮਾਈਨਿੰਗ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੰਜਾਬ ਕਾਂਗਰਸ ਦੇ ਆਗੂ ਅਤੇ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਭੋਆ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਅਤੇ 2022 ਵਿੱਚ ਚੋਣ ਹਾਰ ਗਏ ਸਨ। ਇੱਕ ਜਨਤਕ ਪ੍ਰੋਗਰਾਮ ਵਿੱਚ ਸਵਾਲ ਪੁੱਛਣ ’ਤੇ ਜੋਗਿੰਦਰਪਾਲ ਸਿੰਘ ਨੇ ਇੱਕ ਨੌਜਵਾਨ ਦੇ ਥੱਪੜ ਮਾਰ ਦਿੱਤਾ ਸੀ ਜਿਸ ਤੋਂ ਬਾਅਦ ਉਹ ਸੁਰਖੀਆਂ ਵਿੱਚ ਆ ਗਏ ਸਨ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖਿਲਾਫ਼ ਐੱਫ.ਆਈ.ਆਰ. ਦਰਜ ਕਰ ਦਿੱਤੀ ਗਈ ਸੀ ਅਤੇ ਹੁਣ ਜੋਗਿੰਦਰ ਭੋਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Facebook Comments

Trending