ਅਪਰਾਧ
ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼.ਤਾਰ, ਜਾਣੋ ਕੀ ਹੈ ਪੂਰਾ ਮਾਮਲਾ
Published
2 years agoon
ਲੁਧਿਆਣਾ : ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸਾਬਕਾ ਡੀ.ਐੱਸ.ਪੀ. ਖ਼ਿਲਾਫ਼ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਦੱਸ ਦੇਈਏ ਕਿ ਸੇਖੋਂ ਵੱਲੋਂ ਕੁਝ ਦਿਨ ਪਹਿਲਾਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਹਾਈਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਸੀ, ਜਿਸ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਅੱਜ ਉਪਰੋਕਤ ਹੁਕਮ ਜਾਰੀ ਕੀਤੇ ਤੇ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦਰਅਸਲ ਸੇਖੋਂ ਨੇ ਸੂਬੇ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਪੰਜਾਬ ਦੇ ਦੋ ਸਾਬਕਾ ਡੀ.ਜੀ.ਪੀਜ਼ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ ‘ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਹਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਦੀ ਜਵਾਨੀ ਬਰਬਾਦ ਕੀਤੀ ਜਾ ਰਹੀ ਹੈ। 12 ਫਰਵਰੀ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸੇਖੋਂ ਨੇ ਕਿਹਾ ਸੀ ਕਿ ਜੱਜ ਡੁੱਬ ਕੇ ਮਰ ਜਾਣਗੇ, ਜਿਸ ਕਾਰਨ ਅੱਜ ਸੇਖੋਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
You may like
-
ਪੰਜਾਬ ਪੁਲਿਸ Action ‘ਚ, ਨਸ਼ਾ ਤਸਕਰਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ
-
ਗੈਂ. ਗਸਟਰ ਦੇ ਜੇਲ੍ਹ ਇੰਟਰਵਿਊ ਮਾਮਲੇ ‘ਚ ਨਵਾਂ ਮੋੜ, ਪੰਜਾਬ ਪੁਲਿਸ ਦੇ ਇਹ 7 ਮੁਲਾਜ਼ਮ…
-
ਪੰਜਾਬ ਪੁਲਿਸ ਨੇ ਖ਼/ਤਰਨਾਕ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, ਇਹ ਸਾਮਾਨ ਗੋਇਆ ਬਰਾਮਦ
-
ਪੰਜਾਬ ਪੁਲਿਸ ਨੇ ਅਗਵਾ ਕੀਤਾ ਬੱਚਾ ਕੀਤਾ ਬਰਾਮਦ, ਮਾਮਲੇ ‘ਚ ਕੀਤੇ ਵੱਡੇ ਖੁਲਾਸੇ
-
ਪੰਜਾਬ ਪੁਲਿਸ ਦਾ SHO ਅਤੇ ASI ਗ੍ਰਿਫਤਾਰ, ਮਾਮਲਾ ਜਾਣ ਕੇ ਹੋ ਜਾਓਗੇ ਹੈਰਾਨ
-
ਪੰਜਾਬ ਪੁਲਿਸ ਹਰਕਤ ‘ਚ, ਹ/ਥਿਆਰਾਂ ਦੇ ਲਾਇਸੈਂਸ ਕੀਤੇ ਜਾ ਰਹੇ ਨੇ ਰੱਦ
