ਅਪਰਾਧ

ਜੇਲ ‘ਚ ਬੰਦ ਬਰਖ਼ਾਸਤ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਮਿਲੀ ਜ਼ਮਾਨਤ, ਭ੍ਰਿਸ਼ਟਾਚਾਰ ਦੇ ਕੇਸ ‘ਚ ਹੋਈ ਸੀ ਗ੍ਰਿਫ਼ਤਾਰੀ

Published

on

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਕੇਸ ‘ਚ ਬਰਖ਼ਾਸਤ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ‘ਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਤੋਂ ਕੋਈ ਰਿਕਵਰੀ ਨਹੀਂ ਹੋਈ ਹੈ। ਉੱਥੇ ਹੀ ਜਿਸ ਕਾਲ ਰਿਕਾਰਡਿੰਗ ‘ਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਉਸ ਦੇ ਲਈ ਸਿੰਗਲਾ ਨੇ ਵੁਆਇਸ ਸੈਂਪਲ ਦੇ ਦਿੱਤਾ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਜਦੋਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਤਾਂ ਸਰਕਾਰ ਨੇ ਇਸ ਮਾਮਲੇ ‘ਚ ਸਮਾਂ ਦੇਣ ਦੀ ਮੰਗ ਕੀਤੀ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਵੀ ਪਾਈ। ਹਾਈਕੋਰਟ ‘ਚ ਸਿੰਗਲਾ ‘ਤੇ ਲੱਗੇ ਦੋਸ਼ਾਂ ਬਾਰੇ ਸਰਕਾਰ ਕੋਈ ਠੋਸ ਜਾਣਕਾਰੀ ਨਹੀਂ ਦੇ ਸਕੀ।

Facebook Comments

Trending

Copyright © 2020 Ludhiana Live Media - All Rights Reserved.