Connect with us

ਅਪਰਾਧ

ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਸਾਥੀਆਂ ਸਮੇਤ ਭਗੌੜਾ ਕਰਾਰ, ਕੇਸ ਨਾਲ ਜੁੜੀ ਜਾਇਦਾਦ

Published

on

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਆਤਮਾ ਨਗਰ ਹਲਕੇ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜਨਾਹ ਦੇ ਮਾਮਲੇ ਵਿੱਚ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਮਾਮਲੇ ‘ਚ ਉਨ੍ਹਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ। ਇਹ ਹੁਕਮ ਮੰਗਲਵਾਰ ਨੂੰ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਜਾਰੀ ਕੀਤੇ।

ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ, ਪ੍ਰਦੀਪ ਕੁਮਾਰ ਅਤੇ ਗੋਗੀ ਸ਼ਰਮਾ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।

ਮੰਗਲਵਾਰ ਨੂੰ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਬਲਾਤਕਾਰ ਦੇ ਕੇਸ ਵਿੱਚ ਫਸੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। 44 ਸਾਲਾ ਔਰਤ ਨੇ 16 ਨਵੰਬਰ 2020 ਨੂੰ ਤਤਕਾਲੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਉਸ ਦੇ ਸਾਥੀਆਂ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਗੋਗੀ ਸ਼ਰਮਾ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ।।

Facebook Comments

Trending